- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂੁਰੀ ਖ਼ਬਰ:'ਗ੍ਰੀਨ ਦਿਵਾਲੀ' ਵਿਸ਼ੇ 'ਤੇ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ

35
ਸਿੱਖਿਆ ਪ੍ਰਤੀਨਿਧ, ਪੰਜਾਬੀ ਜਾਗਰਣ ਲੁਧਿਆਣਾ
ਵਾਤਾਵਰਣ ਅਨੁਕੂਲ ਤਿਉਹਾਰ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਦੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਤੇ ਐੱਨਸੀਸੀ ਕੈਡਿਟਾਂ ਵੱਲੋਂ 'ਗ੍ਰੀਨ ਦਿਵਾਲੀ' ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਅਤੇ ਜਾਗਰੂਕਤਾ ਰੈਲੀ ਦਾ ਪ੍ਰਬੰਧ ਕੀਤਾ ਗਿਆ। ਪਰਮਬੀਰ ਸਿੰਘ ਨੇ ਦੱਸਿਆ ਕਿ ਕਮਾਂਡਿੰਗ ਅਫਸਰ, ਨੰ: 4 ਪੰਜਾਬ ਏਅਰ ਸਕੁਐਡਰਨ ਐਨਸੀਸੀ ਲੁਧਿਆਣਾ ਤੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੇ 'ਪਟਾਕਿਆਂ ਨੂੰ ਨਾਂਹ ਕਹੋ' ਅਤੇ 'ਸਾਫ਼ ਤੇ ਹਰੀ-ਭਰੀ ਦੀਵਾਲੀ ਮਨਾਓ' ਦੇ ਸੁਨੇਹੇ ਦਿੰਦੇ ਹੋਏ ਰਚਨਾਤਮਕ ਪੋਸਟਰ ਬਣਾਏ। ਮੁਕਾਬਲੇ ਤੋਂ ਬਾਅਦ ਕੈਡੇਟਾਂ ਅਤੇ ਵਲੰਟੀਅਰਾਂ ਵੱਲੋਂ ਆਲੇ-ਦੁਆਲੇ ਦੇ ਇਲਾਕੇ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਦੀ ਅਪੀਲ ਕੀਤੀ। ਪ੍ਰਿੰਸੀਪਲ ਕਰਨਜੀਤ ਸਿੰਘ ਨੇ ਕੈਡੇਟਾਂ ਅਤੇ ਵਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਾਤਾਵਰਣ ਦੀ ਸੁਰੱਖਿਆ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਮਨੋਜ ਕੁਮਾਰ, ਮਨਦੀਪ ਸਿੰਘ, ਬੀਐਡ ਵਿਦਿਆਰਥਣਾਂ ਰਾਜਨਜੋਤ ਕੌਰ, ਕਾਜਲ, ਜੈਸਮੀਨ ਅਤੇ ਹੋਰਨਾਂ ਨੇ ਆਪਣੀ ਡਿਊਟੀ ਬਾਖੂਬੀ ਨਿਭਾਈ।