ਐੱਸਓਆਈ ਦੇ ਤਰੁਣ ਭਗਤ ਬਣੇ ਜ਼ਿਲ੍ਹਾ ਜਨਰਲ ਸਕੱਤਰ
ਅਹਿਮ ਖ਼ਬਰ-ਐੱਸਓਆਈ ਦੇ ਤਰੁਣ ਭਗਤ ਲੁਧਿਆਣਾ ਜ਼ਿਲ੍ਹਾ ਜਨਰਲ ਸਕੱਤਰ ਬਣੇ
Publish Date: Thu, 29 Oct 2026 09:00 PM (IST)
Updated Date: Fri, 30 Oct 2026 04:05 AM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ ਜੀਐੱਸ ਲਾਅ ਕਾਲਜ ਦੇ ਵਿਦਿਆਰਥੀ ਤਰੁਣ ਭਗਤ ਨੂੰ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐੱਸਓਆਈ) ਦਾ ਲੁਧਿਆਣਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਐੱਸਓਆਈ ਤੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਮੂਲੀਅਤ ਕੀਤੀ। ਭਗਤ ਨੇ ਲੁਧਿਆਣਾ ਪੱਛਮੀ ਹਲਕੇ ਦੇ ਇੰਚਾਰਜ ਤੇ ਸ੍ਰੋਮਣੀ ਅਕਾਲੀ ਦਲ ਦੇ ਆਗੂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਰਿਹਾਇਸ਼ ਵਿਖੇ ਐੱਸਓਆਈ ਦੇ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਹੰਸ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਅਲੀ ਰਾਣਾ, ਸ਼ੋਭਿਤ, ਰਿਤਿਕ, ਮੋਹਿਤ, ਅਨਿਕੇਤ, ਰਾਘਵ, ਅੰਕੁਸ਼ ਅਤੇ ਸ਼ੁਭਮ ਨੇ ਵੀ ਐੱਸਓਆਈ ਤੇ ਅਕਾਲੀ ਦਲ ਦਾ ਪੱਲਾ ਫੜਿਆ। ਘੁੰਮਣ ਅਤੇ ਹੰਸ ਨੇ ਭਗਤ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਲਈ ਕੰਮ ਕਰਨ ਦੀ ਉਮੀਦ ਪ੍ਰਗਟਾਈ। ਭਗਤ ਨੇ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਅਤੇ ਅਕਾਲੀ ਦਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਪਾਰਟੀ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਦਾ ਭਰੋਸਾ ਵੀ ਦਿੱਤਾ।