- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਪੀਐਫ ਕਰਮਚਾਰੀ ਯੂਨੀਅਨ ਦੀ ਸਬ ਕਮੇਟੀ ਨਾਲ ਹੋਈ ਮੀਟਿੰਗ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਤੇ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸੰਦੀਪ ਕੁਮਾਰ ਭੁਬੰਕ ਨੇ ਦੱਸਿਆ ਕਿ ਚੰਡੀਗੜ੍ਹ ਪੰਜਾਬ ਭਵਨ ਵਿਖੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਲਈ ਸਬ ਕਮੇਟੀ ਪੰਜਾਬ ਸਰਕਾਰ ਨਾਲ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ। ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਸਬੰਧੀ ਵਿਸਥਾਰ ਪੂਰਵਕ ਗੱਲਬਾਤ ਹੋਈ। ਇਸ ਮੌਕੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਸਬ ਕਮੇਟੀ ਨੂੰ ਅਪੀਲ ਕੀਤੀ ਕਿ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਪੰਜਾਬ ਦੇ ਮੁਲਾਜ਼ਮਾਂ ਦੇ ਜੀਪੀਫੰਡ ਖਾਤੇ ਖੋਲ੍ਹੇ ਜਾਣ ਅਤੇ ਐੱਨਪੀਐੱਸ ਦੀ ਕਟੌਤੀ ਬੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਇਸ ਮੌਕੇ ਸਬ ਕਮੇਟੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਗੱਲਬਾਤ ਕਰਨ ਲਈ ਜਥੇਬੰਦੀ ਨੂੰ 12 ਨਵੰਬਰ ਨੂੰ ਦੁਬਾਰਾ ਮੀਟਿੰਗ ਦਾ ਸਮਾਂ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ 12 ਨਵੰਬਰ ਨੂੰ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਕੋਈ ਠੋਸ ਫ਼ੈਸਲਾ ਨਾ ਕੀਤਾ ਗਿਆ ਤਾਂ 18 ਨਵੰਬਰ ਨੂੰ ਪੂਰੇ ਪੰਜਾਬ ਵਿੱਚ ਜਿਲਾ ਹੈਡ ਕੁਆਰਟਰਾਂ ‘ਤੇ ਮੁਲਾਜ਼ਮਾਂ ਵੱਲੋਂ ਮੋਟਰਸਾਈਕਲ- ਸਕੂਟਰ ਰੈਲੀਆਂ ਕਰਕੇ ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਰਣਵੀਰ ਸਿੰਘ ਢੰਡੇ, ਜਰਨੈਲ ਸਿੰਘ ਔਜਲਾ ਸੂਬਾ ਮੀਤ ਪ੍ਰਧਾਨ, ਜਗਸੀਰ ਸਿੰਘ ਫਿਰੋਜ਼ਪੁਰ, ਜਗਤਾਰ ਸਿੰਘ ਰਾਜੋਆਣਾ, ਕੁਲਜਿੰਦਰ ਸਿੰਘ ਬੱਦੋਵਾਲ,ਰਾਕੇਸ਼ ਕੁਮਾਰ, ਸੰਗਤ ਰਾਮ ਕਪੂਰਥਲਾ, ਗੁਰਮੇਲ ਸਿੰਘ ਵਿਰਕ ਪਟਿਆਲਾ, ਧਰਮਿੰਦਰ ਸਿੰਘ ਮਾਨਸਾ, ਪ੍ਰਭਜੋਤ ਸਿੰਘ ਸੈਣੀ, ਹਰਕਮਲ ਸਿੰਘ, ਪ੍ਰਹਿਲਾਦ ਚੰਦ, ਸਰਬਜੀਤ ਸਿੰਘ, ਪਰਮਜੀਤ ਸਿੰਘ ਹੁਸ਼ਿਆਰਪੁਰ ਤੇ ਹਰਜੋਤ ਸਿੰਘ ਆਦਿ ਮੁਲਾਜ਼ਮ ਆਗੂ ਮੌਜੂਦ ਸਨ।