ਕਾਂਗਰਸੀ ਆਗੂਆਂ ਨੇ ਚੰਨੀ ਦੀ ਅਗਵਾਈ ’ਤੇ ਜਤਾਇਆ ਭਰੋਸਾ : ਲਹਿਰਾ ਪੰਜਾਬ ਦੇ ਵਿਕਾਸ ਲਈ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਜ਼ਰੂਰੀ-ਲਹਿਰਾ
Publish Date: Thu, 29 Oct 2026 09:16 PM (IST)
Updated Date: Fri, 30 Oct 2026 04:07 AM (IST)
12 ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਐੱਸਸੀ. ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਅਤੇ ਸੰਗਠਨ ਇੰਚਾਰਜ ਦਿਲਾਵਰ ਸਿੰਘ ਲਹਿਰਾ ਨੇ ਪਿੰਡ ਗੋਪਾਲਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਹਰਜੀਤ ਸਿੰਘ ਰੰਗੀਆਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚੰਨੀ ਨੇ ਆਪਣੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੌਰਾਨ ਪੰਜਾਬ ਲਈ ਕਈ ਅਹਿਮ ਕੰਮ ਕੀਤੇ, ਜਿਨ੍ਹਾਂ ਨੂੰਲੋਕ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਚੰਨੀ ਤਜਰਬੇਕਾਰ ਤੇ ਪੜ੍ਹੇ-ਲਿਖੇ ਸਿਆਸਤਦਾਨ ਹਨ, ਜਿਨ੍ਹਾਂ ਕੋਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਤੇ ਵਿਕਾਸ ਕਾਰਜਾਂ ਨੂੰ ਯੋਜਨਾਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣਾ ਹੈ ਤਾਂ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦੇ ਨਾਲ-ਨਾਲ ਚਰਨਜੀਤ ਸਿੰਘ ਚੰਨੀ ਨੂੰ ਮੁੜ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਸੌਂਪੀ ਜਾਣੀ ਚਾਹੀਦੀ ਹੈ। ਚੰਨੀ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਹੋਰ ਬਿਹਤਰ ਉਪਰਾਲੇ ਕੀਤੇ ਜਾ ਸਕਦੇ ਹਨ। ਇਸ ਮੌਕੇ ਬਲਾਕ ਪ੍ਰਧਾਨ ਹਰਪ੍ਰੀਤ ਕੌਰ ਗੋਪਾਲਪੁਰ, ਸੱਤਾ ਗੋਪਾਲਪੁਰ ਅਤੇ ਹੋਰ ਵੀ ਕਾਂਗਰਸੀ ਵਰਕਰ ਹਾਜ਼ਰ ਸਨ।