- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੀਜੀਐਨ. ਇੰਸਟੀਚਿਊਟ ਦੇ ਸਾਬਕਾ ਵਿਦਿਆਰਥੀ ਨੇ ਜਿੱਤਿਆ ਗੋਲਡ ਮੈਡਲ

14
ਸਿੱਖਿਆ ਪ੍ਰਤੀਨਿਧ, ਪੰਜਾਬੀ ਜਾਗਰਣ ਲੁਧਿਆਣਾ
ਜੀਜੀਐੱਨ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ, ਘੁਮਾਰ ਮੰਡੀ ਲਈ ਇਹ ਬੇਹੱਦ ਮਾਣ ਵਾਲਾ ਮੌਕਾ ਹੈ ਕਿ ਸੰਸਥਾ ਦੇ ਹੋਟਲ ਮੈਨੇਜਮੈਂਟ ਵਿਭਾਗ ਦੇ ਸਾਬਕਾ ਵਿਦਿਆਰਥੀ ਮਨਜੀਤ ਸਿੰਘ (ਬੈਚ 2013–2016) ਨੇ ਆਈਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ 15ਵੀਂ ਕਨਵੋਕੇਸ਼ਨ ਦੌਰਾਨ ਗੋਲਡ ਮੈਡਲ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਸੰਸਥਾ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਗੋਲਡ ਮੈਡਲ ਜਿੱਤਣਾ ਹਰ ਕਿਸੇ ਦਾ ਸੁਪਨਾ ਹੁੰਦਾ ਹੈ, ਪਰ ਜਿਹੜੇ ਵਿਅਕਤੀ ਪੂਰੀ ਮਿਹਨਤ, ਲਗਨ ਅਤੇ ਇਕਾਗਰਤਾ ਨਾਲ ਕੰਮ ਕਰਦੇ ਹਨ, ਉਹ ਆਪਣੇ ਸੁਪਨਿਆਂ ਨੂੰ ਹਕੀਕਤ ’ਚ ਬਦਲ ਦਿੰਦੇ ਹਨ।
ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਹਰਸ਼ਰਨ ਸਿੰਘ ਨਰੂਲਾ ਨੇ ਕਿਹਾ ਕਿ ਮਨਜੀਤ ਸਿੰਘ ਦੀ ਸਫ਼ਲਤਾ ਮੌਜੂਦਾ ਵਿਦਿਆਰਥੀਆਂ ਤੇ ਸਾਬਕਾ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਉਨ੍ਹਾਂ ਨੂੰ ਆਪਣੇ ਸੁਪਨਿਆਂ ਦੀ ਪੂਰਤੀ ਲਈ ਲਗਾਤਾਰ ਮਿਹਨਤ ਕਰਨ ਦਾ ਸੰਦੇਸ਼ ਦਿੰਦੀ ਹੈ। ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਡਾ. ਐੱਸਪੀ. ਸਿੰਘ ਨੇ ਕਿਹਾ ਕਿ ਇਹ ਪ੍ਰਾਪਤੀ ਸੰਸਥਾ ਦੀ ਅਕਾਦਮਿਕ ਉੱਤਮਤਾ ਦੀ ਪਰੰਪਰਾ ਵਿੱਚ ਇੱਕ ਹੋਰ ਸੁਨਹਿਰੀ ਅਧਿਆਇ ਜੋੜਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਕਰੀਅਰ ਪ੍ਰਤੀ ਗੰਭੀਰ ਤੇ ਸਮਰਪਿਤ ਰਹਿਣ ਦੀ ਸਲਾਹ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਮਨਜੀਤ ਸਿੰਘ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ, ਜਿਸ ਨੇ ਮਿਹਨਤ ਤੇ ਲਗਨ ਸਦਕਾ ਇਹ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਜੀਜੀਐੱਨ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ ਆਪਣੇ ਹੋਣਹਾਰ ਸਾਬਕਾ ਵਿਦਿਆਰਥੀ ਦੀ ਇਸ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦਾ ਹੈ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਾ ਹੈ।