- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ 'ਚ ਡਬਲ ਇੰਜਣ ਸਰਕਾਰ ਬਣਾਉਣ ਲਈ ਲੋਕ ਪੂਰੀ ਤਰ੍ਹਾਂ ਤਿਆਰ : ਯੋਗੇਸ਼ ਸ਼ਰਮਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਦੇ ਲੋਕ ਹੁਣ ਸੂਬੇ ਵਿੱਚ ਬਦਲਾਅ ਲਿਆਉਣ ਲਈ ਭਾਜਪਾ ਵੱਲ ਵੱਡੀਆਂ ਉਮੀਦਾਂ ਨਾਲ ਦੇਖ ਰਹੇ ਹਨ। ਇਹ ਪ੍ਰਗਟਾਵਾ ਭਾਜਪਾ ਦੇ ਸ਼ਹੀਦ ਭਗਤ ਸਿੰਘ ਨਗਰ ਮੰਡਲ ਪ੍ਰਧਾਨ ਯੋਗੇਸ਼ ਸ਼ਰਮਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਸੂਬਾ ਸਰਕਾਰ ਦੀ ਕਾਰਜਪ੍ਰਣਾਲੀ ਤੋਂ ਨਿਰਾਸ਼ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਡਬਲ ਇੰਜਣ ਸਰਕਾਰ ਬਣਾਉਣ ਲਈ ਤਿਆਰ ਹੈ। ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਮਜ਼ਬੂਤ ਅਗਵਾਈ ਅਤੇ ਦੂਰਅੰਦੇਸ਼ੀ ਸੋਚ ਸਦਕਾ ਹੀ ਪੰਜਾਬ ਨੂੰ ਮੁੜ ਖੁਸ਼ਹਾਲੀ ਤੇ ਤਰੱਕੀ ਦੀਆਂ ਲੀਹਾਂ 'ਤੇ ਲਿਆਂਦਾ ਜਾ ਸਕਦਾ ਹੈ। ਯੋਗੇਸ਼ ਸ਼ਰਮਾ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ 'ਤੇ ਸੂਬੇ ਵਿੱਚ ਵਿਗੜੀ ਕਾਨੂੰਨ-ਵਿਵਸਥਾ ਨੂੰ ਸੁਧਾਰਨਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਖਾਤਮਾ ਕਰਨਾ, ਕਿਸਾਨਾਂ ਦੀ ਆਰਥਿਕ ਮਜ਼ਬੂਤੀ, ਉਦਯੋਗਾਂ ਦੀ ਤਰੱਕੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਮੁੱਖ ਤਰਜੀਹਾਂ ਹੋਣਗੀਆਂ। ਪੰਜਾਬ ਦੇ ਲੋਕ ਹੁਣ ਝੂਠੇ ਵਾਅਦਿਆਂ ਦੀ ਬਜਾਏ ਅਮਨ-ਸ਼ਾਂਤੀ, ਵਿਕਾਸ ਅਤੇ ਸਥਿਰ ਸਰਕਾਰ ਚਾਹੁੰਦੇ ਹਨ। ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੀ ਜਨਤਾ ਭਾਜਪਾ ਨੂੰ ਸੇਵਾ ਕਰਨ ਦਾ ਮੌਕਾ ਦੇਵੇਗੀ।