- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਨਾਰੀ ਏਕਤਾ ਆਸਰਾ ਸੰਸਥਾ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਜ਼ਰੂਰੀ)
-ਨਾਰੀ ਏਕਤਾ ਆਸਰਾ ਸੰਸਥਾ ਨੇ ਪਰਿਵਾਰਾਂ ਨੂੰ ਵੰਡਿਆ ਰਾਸ਼ਨ
2)
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਸਮਾਜ ਸੇਵਾ ਦੇ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਸੰਸਥਾ ਦੇ ਮੁੱਖ ਸਲਾਹਕਾਰ ਕੌਂਸਲਰ ਸੋਹਣ ਸਿੰਘ ਗੋਗਾ ਦੀ ਦੇਖ-ਰੇਖ ਹੇਠ ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ, ਪ੍ਰਤਾਪ ਨਗਰ ਵਿਖੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ 'ਤੇ ਪੁੱਜੇ ਸਮਾਜ-ਸੇਵੀ ਸੁਨੀਲ ਸਹਿਦੇਵ, ਬਲਰਾਜ ਵਰਮਾ ਐੱਨਆਰਆਈ ਭਰਾਵਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸੁਨੀਲ ਸਹਿਦੇਵ ਅਤੇ ਬਲਰਾਜ ਵਰਮਾ ਨੇ ਕਿਹਾ ਕਿ ਮਨੁੱਖਤਾ ਦੀ ਸੱਚੀ ਸੇਵਾ ਉਹੀ ਹੈ, ਜੋ ਬਿਨਾਂ ਕਿਸੇ ਭੇਦਭਾਵ ਤੇ ਸਵਾਰਥ ਤੋਂ ਲੋੜਵੰਦਾਂ ਦੀ ਭਲਾਈ ਲਈ ਕੀਤੀ ਜਾਵੇ।
ਇਸ ਮੌਕੇ ਪ੍ਰੇਮ ਸਿੰਘ ਪੀਐੱਸ ਨੇ ਕਿਹਾ ਕਿ ਸਮਾਜ ’ਚ ਅਜਿਹੇ ਅਨੇਕਾਂ ਪਰਿਵਾਰ ਹਨ, ਜਿਨ੍ਹਾਂ ਲਈ ਰੋਜ਼ਾਨਾ ਜੀਵਨ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨਾ ਵੀ ਵੱਡੀ ਚੁਣੌਤੀ ਬਣਿਆ ਹੋਇਆ ਹੈ। ਅਜਿਹੇ ਹਾਲਾਤ ’ਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤਾ ਜਾਣ ਵਾਲਾ ਸਹਿਯੋਗ ਉਨ੍ਹਾਂ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੁੰਦਾ ਹੈ। ਸੁਖਵਿੰਦਰ ਸਿੰਘ ਦਹੇਲਾ ਨੇ ਨਾਰੀ ਏਕਤਾ ਆਸਰਾ ਸੰਸਥਾ ਦੇ ਸੇਵਾ-ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੇ ਸਮਰੱਥ ਲੋਕਾਂ ਨੂੰ ਵੀ ਅਜਿਹੇ ਨੇਕ ਕਾਰਜਾਂ ’ਚ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਕੌਂਸਲਰ ਸੋਹਣ ਸਿੰਘ ਗੋਗਾ, ਚੇਅਰਪਰਸਨ ਕੁਲਵਿੰਦਰ ਕੌਰ ਗੋਗਾ ਨੇ ਮੁੱਖ ਮਹਿਮਾਨਾਂ ਤੇ ਸੰਸਥਾ ਦੇ ਸੇਵਾ ਕਾਰਜਾਂ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਾਰੀ ਏਕਤਾ ਆਸਰਾ ਸੰਸਥਾ ਦਾ ਮੁੱਖ ਉਦੇਸ਼ ਸਮਾਜ ਦੇ ਲੋੜਵੰਦ ਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਕਰਨਾ ਹੈ। ਸਮਾਜ-ਸੇਵਾ ਸਿਰਫ਼ ਰਾਸ਼ਨ ਜਾਂ ਹੋਰ ਜ਼ਰੂਰੀ ਵਸਤਾਂ ਵੰਡਣ ਤੱਕ ਸੀਮਤ ਨਹੀਂ, ਸਗੋਂ ਲੋੜਵੰਦ ਪਰਿਵਾਰਾਂ ਦੇ ਜੀਵਨ ’ਚ ਉਮੀਦ ਤੇ ਵਿਸ਼ਵਾਸ ਪੈਦਾ ਕਰਨਾ ਵੀ ਇਕ ਵੱਡੀ ਜ਼ਿੰਮੇਵਾਰੀ ਹੈ। ਸੰਸਥਾ ਵੱਲੋਂ ਸਮਾਜ ਭਲਾਈ ਦੇ ਅਜਿਹੇ ਕਾਰਜ ਭਵਿੱਖ ’ਚ ਵੀ ਨਿਰੰਤਰ ਜਾਰੀ ਰੱਖੇ ਜਾਣਗੇ। ਇਸ ਮੌਕੇ ਹਰਜੀ ਕੌਰ, ਇਕਬਾਲ ਕੌਰ, ਬਲਜੀਤ ਕੌਰ, ਜਨਕ ਮਹਾਜਨ, ਬਲਵਿੰਦਰ ਕੌਰ, ਸਰਿਤਾ ਠਾਕੁਰ, ਮਨਪ੍ਰੀਤ ਕੌਰ ਗਿੱਲ, ਪ੍ਰੀਤੀ, ਸਰੂਪ ਸਿੰਘ ਮਠਾੜੂ, ਰਣਜੀਤ ਸਿੰਘ ਮਠਾੜੂ, ਸੁਖਵਿੰਦਰ ਸਿੰਘ ਦਹੇਲਾ, ਕਸ਼ਮੀਰ ਸਿੰਘ ਸਰਾਭਾ, ਪਰਮਜੀਤ ਸਿੰਘ, ਸੁਰਜੀਤ ਸਿੰਘ ਸੰਤ, ਬਲਵਿੰਦਰ ਸਿੰਘ ਬਿੱਲੂ, ਗੁਰਦੀਪ ਸਿੰਘ ਮਲਕਪੁਰ, ਅਕਾਸ਼ ਵਰਮਾ, ਕਮਲਜੀਤ ਸਿੰਘ, ਮਹਿੰਦਰ ਸਿੰਘ ਤੇ ਹੋਰ ਮੈਂਬਰ ਹਾਜ਼ਰ ਸਨ।