- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਨੰਬਰ ਲਈ-ਡੇਂਗੂ ਲਾਰਵਾ ਦੀ ਰੋਕਥਾਮ ਲਈ ਸਿਹਤ ਟੀਮਾਂ ਵੱਲੋਂ ਨਿਰੀਖਣ

ਜ਼ਰੂਰੀ)
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ
ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਤਹਿਤ ਅੱਜ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਨਿਰੀਖਣ ਮੁਹਿੰਮ ਚਲਾਈ ਗਈ। ਇਸ ਦੌਰਾਨ ਸਿਹਤ ਟੀਮਾਂ ਵੱਲੋਂ ਪੁਲਿਸ ਥਾਣਿਆਂ, ਧਾਰਮਿਕ ਸਥਾਨਾਂ, ਮੈਰਿਜ ਪੈਲੇਸਾਂ ਅਤੇ ਕਮਿਊਨਿਟੀ ਹਾਲਾਂ ਦਾ ਵਿਸ਼ੇਸ਼ ਤੌਰ 'ਤੇ ਦੌਰਾ ਕਰਕੇ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਸੰਭਾਵਿਤ ਪ੍ਰਜਨਨ ਸਥਾਨਾਂ ਦੀ ਪਛਾਣ ਕੀਤੀ ਤੇ ਉਨ੍ਹਾਂ ਨੂੰ ਖ਼ਤਮ ਕਰਨ ਲਈ ਲੋੜੀਂਦੇ ਕਦਮ ਚੁੱਕੇ ਗਏ। ਇਸ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ 297 ਖੇਤਰਾਂ ਦਾ ਦੌਰਾ ਕਰਕੇ 8,143 ਘਰਾਂ ਤੱਕ ਪਹੁੰਚ ਕੀਤੀ ਗਈ ਅਤੇ 18,393 ਕੰਟੇਨਰਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 8 ਥਾਵਾਂ 'ਤੇ ਲਾਰਵਾ ਪਾਇਆ ਗਿਆ, ਜਦਕਿ 9 ਕੰਟੇਨਰ ਡੇਂਗੂ ਮੱਛਰ ਦੇ ਲਾਰਵੇ ਲਈ ਪਾਜ਼ੇਟਿਵ ਪਾਏ ਗਏ। ਸਿਹਤ ਟੀਮਾਂ ਵੱਲੋਂ ਮੌਕੇ 'ਤੇ ਹੀ ਲਾਰਵੇ ਦੇ ਪ੍ਰਜਨਨ ਸਥਾਨਾਂ ਨੂੰ ਖ਼ਤਮ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ। ਇਸ ਦੌਰਾਨ ਪੁਲਿਸ ਥਾਣਿਆਂ, ਧਾਰਮਿਕ ਸਥਾਨਾਂ, ਮੈਰਿਜ ਪੈਲੇਸਾਂ ਅਤੇ ਕਮਿਊਨਿਟੀ ਹਾਲਾਂ ਦੇ ਅੰਦਰੂਨੀ ਤੇ ਆਲੇ-ਦੁਆਲੇ ਦੇ ਖੇਤਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਛੱਤਾਂ, ਪਾਣੀ ਸਟੋਰ ਕਰਨ ਵਾਲੇ ਭਾਂਡਿਆਂ, ਕੂਲਰਾਂ, ਬੇਕਾਰ ਪਏ ਬਰਤਨਾਂ ਅਤੇ ਹੋਰ ਅਜਿਹੀਆਂ ਥਾਵਾਂ ਦੀ ਜਾਂਚ ਕੀਤੀ ਗਈ, ਜਿੱਥੇ ਪਾਣੀ ਇਕੱਠਾ ਹੋਣ ਕਾਰਨ ਮੱਛਰ ਪੈਦਾ ਹੋ ਸਕਦੇ ਹਨ। ਇਸ ਦੇ ਨਾਲ ਹੀ ਸਬੰਧਤ ਪ੍ਰਬੰਧਕ ਕਮੇਟੀਆਂ ਅਤੇ ਕਰਮਚਾਰੀਆਂ ਨੂੰ ਸਫ਼ਾਈ ਰੱਖਣ ਅਤੇ ਮੱਛਰਾਂ ਦੀ ਪੈਦਾਇਸ਼ ਰੋਕਣ ਸਬੰਧੀ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ•। ਸਿਵਲ ਸਰਜਨ ਨੇ ਮੁੜ ਅਪੀਲ ਕੀਤੀ ਕਿ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਹਰ ਵਿਅਕਤੀ ਹਰ ਸ਼ੁੱਕਰਵਾਰ ਘੱਟੋ-ਘੱਟ 10 ਮਿੰਟ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਜਾਂਚ ਲਈ ਜ਼ਰੂਰ ਕੱਢੇ, ਤਾਂ ਜੋ ਡੇਂਗੂ ਫੈਲਾਉਣ ਵਾਲੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।