- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੁੂਰੀ ਖ਼ਬਰ-ਵੈਦ ਤੇ ਕੈਂਡ ਵੱਲੋਂ ਸੰਗਰੂਰ ਇਨਸਾਫ਼ ਰੈਲੀ ਲਈ ਹਲਕਾ ਗਿੱਲ ਤੋਂ ਵੱਡਾ ਕਾਫਲਾ ਲੈ ਕੇ ਜਾਣ ਦਾ ਐਲਾਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
4 ਨਵੰਬਰ ਨੂੰ ਸੰਗਰੂਰ ’ਚ ਹੋਣ ਵਾਲੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਸਬੰਧੀ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਸਪੁੱਤਰ ਤੇ ਸਾਬਕਾ ਕੌਂਸਲਰ ਹਰਕਰਨਦੀਪ ਸਿੰਘ ਵੈਦ ਤੇ ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨਾ ਕੈਂਡ ਵੱਲੋਂ ਪਿੰਡ ਦੁਲੇਆ ਵਿਖੇ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਇੰਚਾਰਜ ਪ੍ਰਿੰਸ ਧਾਲੀਵਾਲ ਦੇ ਗ੍ਰਹਿ ਵਿਖੇ ਅਹਿਮ ਮੀਟਿੰਗ ਕੀਤੀ। ਵੈਦ ਤੇ ਚੰਨਾ ਕੈਂਡ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਨੂੰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ’ਚ ਹਲਕਾ ਗਿੱਲ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫਲਾ ਸ਼ਾਮਲ ਹੋਵੇਗਾ। ਇਸ ਸਬੰਧੀ ਮੀਟਿੰਗ ਦੌਰਾਨ ਵਰਕਰਾਂ ਦੀਆਂ ਡਿਊਟੀਆਂ ਅਤੇ ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸਾਬਕਾ ਸਰਪੰਚ ਜਸਵੀਰ ਸਿੰਘ ਸਿੱਧੂ , ਗੁਰਜੀਤ ਸਿੰਘ ਲੰਬੜਦਾਰ, ਸਾਬਕਾ ਸਰਪੰਚ ਉਪਦੇਸ਼ ਸਿੰਘ ਬੇਸੀ ਆਲਮਗੀਰ , ਵਿੱਕੀ ਸਰਪੰਚ, ਜੱਸੀ ਧਾਲੀਵਾਲ, ਚਰਨਜੀਤ ਸਿੰਘ, ਜੱਸ ਰੁੜਕਾ, ਹੈਪੀ ਧਾਲੀਵਾਲ, ਜਗਦੀਪ ਸਿੰਘ ਪ੍ਰਧਾਨ, ਚਰਨਜੀਤ ਸਿੰਘ ਦੁੱਲੇ,ਖੁਸ਼ਪ੍ਰੀਤ ਸਿੰਘ ਜੱਸੀ, ਜਸਵੀਰ ਧਾਲੀਵਾਲ ਬਿੰਦਰ, ਨਾਜਰ ਸਿੰਘ, ਨਿਰੰਗ ਸਿੰਘ, ਦਰਸ਼ੀ ਸਿੰਘ, ਲਖਵਿੰਦਰ ਸਿੰਘ, ਪਰਮਜੋਤ ਸਿੰਘ, ਗੋਲਡੀ ਧਾਲੀਵਾਲ, ਸੋਨੀ ਧਾਲੀਵਾਲ ਪੰਚ ਆਦਿ ਹਾਜ਼ਰ ਸਨ।