- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਫਿਕੋ ਦੇ ਪ੍ਰਧਾਨ ਕੁਲਾਰ ਵਿੱਤ ਮੰਤਰੀ ਪੰਜਾਬ ਚੀਮਾ ਨੂੰ ਮਿਲੇ

ਜ਼ਰੂਰੀ)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਦਯੋਗਾਂ ਨੂੰ ਰਾਹਤ ਦੇਣ ਤੇ ਐੱਮਐੱਸਐੱਮਈ ਇਕਾਈਆਂ ਦੀ ਹੋਂਦ ਨੂੰ ਬਚਾਉਣ ਲਈ ਬਕਾਇਆ ਜੀਐੱਸਟੀ ਤੇ ਵੈਟ ਰਿਫੰਡ ਜਲਦ ਜਾਰੀ ਕੀਤੇ ਜਾਣ। ਫਿਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਕੇ ਇਹ ਮੁੱਦਾ ਚੁੱਕਿਆ। ਰਿਫੰਡ ਜਾਰੀ ਕਰਨ ’ਚ ਹੋ ਰਹੀ ਦੇਰੀ ਕਾਰਨ ਸਨਅਤੀ ਇਕਾਈਆਂ ਨੂੰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਦੀ ਕਾਰਜਸ਼ੀਲ ਪੂੰਜੀ ਫਸੀ ਹੋਈ ਹੈ। ਉਨ੍ਹਾਂ ਕਿਹਾ ਕਿ ਜੀਐੱਸਟੀ ਰਿਫੰਡ ਦੀ ਪ੍ਰਕਿਰਿਆ ਵਿੱਚ ਦੇਰੀ ਕਾਰਨ ਐੱਮਐੱਸਐੱਮਈ ਇਕਾਈਆਂ ਦੇ ਨਕਦੀ ਪ੍ਰਵਾਹ ਉੱਤੇ ਮਾੜਾ ਅਸਰ ਪੈ ਰਿਹਾ ਹੈ, ਜਿਸ ਨਾਲ ਰੋਜ਼ਾਨਾ ਦੇ ਕਾਰੋਬਾਰੀ ਕੰਮ ਚਲਾਉਣੇ ਮੁਸ਼ਕਲ ਹੋ ਰਹੇ ਹਨ। ਫਿਕੋ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਕਾਏ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਅਤੇ ਉਦਯੋਗਾਂ ਨੂੰ ਤੁਰੰਤ ਰਾਹਤ ਦੇਣ ਲਈ ਸਮਾਂਬੱਧ ਪ੍ਰਣਾਲੀ ਲਾਗੂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕਈ ਉਦਯੋਗਿਕ ਇਕਾਈਆਂ ਦੇ ਵੈਟ ਰਿਫੰਡ ਅਜੇ ਵੀ ਲੰਬਿਤ ਹਨ, ਜੋ ਜੀਐਸਟੀ ਲਾਗੂ ਹੋਣ ਤੋਂ ਪਹਿਲਾਂ ਦੇ ਸਮੇਂ ਨਾਲ ਸਬੰਧਤ ਹਨ। ਇਹ ਜਾਇਜ਼ ਬਕਾਇਆ ਰਕਮ ਲੰਬੇ ਸਮੇਂ ਤੋਂ ਜਾਰੀ ਨਹੀਂ ਕੀਤੀ, ਜਿਸ ਕਾਰਨ ਸਨਅਤਾਂ ਉੱਤੇ ਵਾਧੂ ਵਿੱਤੀ ਬੋਝ ਪੈ ਰਿਹਾ ਹੈ। ਫਿਕੋ ਨੇ ਵਿੱਤ ਮੰਤਰੀ ਚੀਮਾ ਤੋਂ ਮੰਗ ਕੀਤੀ ਕਿ ਸਾਰੇ ਬਕਾਇਆ ਵੈਟ ਰਿਫੰਡ ਮਾਮਲਿਆਂ ਦੀ ਸਮੀਖਿਆ ਕਰਕੇ ਉਨ੍ਹਾਂ ਦਾ ਮੁੱਢਲੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ, ਤਾਂ ਜੋ ਉਦਯੋਗਾਂ ਨੂੰ ਉਨ੍ਹਾਂ ਦੀ ਬਕਾਇਆ ਰਕਮ ਵਾਪਸ ਮਿਲ ਸਕੇ ਤੇ ਉਹ ਇਸ ਦੀ ਵਰਤੋਂ ਆਪਣੇ ਕਾਰੋਬਾਰੀ ਕੰਮਾਂ ਲਈ ਕਰ ਸਕਣ। ਫਿਕੋ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ, ਇਸ ਲਈ ਉਦਯੋਗਾਂ ਦੇ ਬਕਾਇਆ ਰਿਫੰਡ ਬਿਨਾਂ ਕਿਸੇ ਹੋਰ ਦੇਰੀ ਤੋਂ ਜਾਰੀ ਕਰਨ ਲਈ ਤੁਰੰਤ ਲੁੜੀਂਦੇ ਕਦਮ ਚੁੱਕੇ ਜਾਣ।