ਭਾਈ ਦਵਿੰਦਰ ਸਿੰਘ ਸੋਢੀ ਦੇ ਜੱਥੇ ਨੇ ਸੰਗਤ ਕੀਤੀ ਨਿਹਾਲ ਜ਼ਰੂਰੀ ਖ਼ਬਰ-ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ
Publish Date: Fri, 30 Oct 2026 10:14 PM (IST)
Updated Date: Sat, 31 Oct 2026 04:08 AM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲਿਆ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ। ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦੇਦੀ ਹੈ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਬਰਾਂ ਵੱਲੋਂ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਮਹਿੰਦਰ ਡੰਗ,ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ,,ਬਲਬੀਰ ਸਿੰਘ ਭਾਟੀਆ,ਇੰਦਰਬੀਰ ਸਿੰਘ ਬੱਤਰਾ, ਭੁਪਿੰਦਰ ਸਿੰਘ ਜੁਨੇਜਾ,ਗੁਰਦੀਪ ਸਿੰਘ ਡੀਮਾਰਟੇ,ਹਰਮੀਤ ਸਿੰਘ ਡੰਗ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ,ਸੁਰਜੀਤ ਸਿੰਘ ਮਨਚੰਦਾ, ਪ੍ਰੇਮ ਸਿੰਘ ,ਅਵਤਾਰ ਸਿੰਘ ਬੀਕੇ, ਮਨਮੋਹਨ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।