- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2 ਨੰਬਰ ਦਾ ਬੌਟਮ-ਨਵੰਬਰ 84 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਰਦਾਸ ਸਮਾਗਮ

ਬੌਟਮ)
-1984 ਦਾ ਸਿੱਖ ਕਤਲੇਆਮ ਮਨੁੱਖਤਾ ਦਾ ਕਤਲੇਆਮ : ਭੁਪਿੰਦਰ ਸਿੰਘ
26
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ
ਨਵੰਬਰ 84 ਦਾ ਸਿੱਖ ਕਤਲੇਆਮ ਸ਼ਪੱਸ਼ਟ ਰੂਪ ਵਿੱਚ ਮਨੁੱਖਤਾ ਦਾ ਕਤਲੇਆਮ ਸੀ, ਜਿਸਦਾ ਇਨਸਾਫ਼ 42 ਸਾਲ ਦੇ ਬਾਅਦ ਵੀ ਪੀੜਤ ਪ੍ਰੀਵਾਰਾਂ ਨੂੰ ਨਹੀਂ ਮਿਲ ਸਕਿਆ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਨਵੰਬਰ 84 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਅਰਦਾਸ ਸਮਾਗਮ ਦੌਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਕਿਹਾ ਕਿ ਬੇਸ਼ੱਕ ਸਮੇਂ ਦੀਆਂ ਸਰਕਾਰਾਂ ਵੱਲੋ ਇੱਕ ਦਰਜਨ ਦੇ ਕਰੀਬ ਜਾਂਚ ਕਮਿਸ਼ਨ/ਕਮੇਟੀਆਂ ਬਣਾਈਆਂ ਪਰ ਅਫਸੋਸ ਦੀ ਗੱਲ ਹੈ ਕਿ ਅਦਾਲਤਾਂ ਵਿਚ ਇਨਸਾਫ ਦੀ ਪ੍ਰਾਪਤੀ ਲਈ ਪੀੜਤਾਂ ਦੀਆਂ ਪੁਕਾਰਾਂ ਦੋਸ਼ੀਆਂ ਨੂੰ ਕਟਹਿਰੇ ਵਿੱਚ ਖੜ੍ਹਾ ਨਹੀਂ ਕਰ ਸਕੀਆਂ। ਇਸ ਤੋਂ ਪਹਿਲਾਂ ਕਰਵਾਏ ਅਰਦਾਸ ਸਮਾਗਮ ’ਚ ਆਪਣੀ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਮਿੰਦਰ ਸਿੰਘ ਸਿੰਘਾਪੁਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਤੰਤੀ ਸਾਜਾਂ ਰਾਹੀਂ। ਗੁਰਬਾਣੀ ਦਾ ਇਲਾਹੀ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਭੁਪਿੰਦਰ ਸਿੰਘ ਨੇ ਸੰਗਤ ਨੂੰ ਜਾਣਕਾਰੀ ਦਿੱਤੀ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ (ਅਖੰਡ ਕੀਰਤਨੀ ਜੱਥਾ) ਲੁਧਿਆਣੇ ਵਾਲਿਆਂ ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰੇਗਾ। ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ,ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ, ਪਰਮਿੰਦਰਪਾਲ ਸਿੰਘ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ,ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ’ਤੇ ਹਾਜ਼ਰ ਸਨ।