- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੰਕਾਰ ’ਤੇ ਹਉਮੈ ਮਨੁੱਖ ਨੂੰ ਗੁਰੂ ਦੀ ਬਖ਼ਸ਼ਿਸ਼ ਤੋਂ ਦੂਰ ਕਰਦੇ ਹਨ : ਗਿਆਨੀ ਮਨਪ੍ਰੀਤ ਸਿੰਘ

-ਗੁਰਮਤਿ ਸਮਾਗਮ ਦੌਰਾਨ ਭਾਈ ਲਖਵਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਰਾਹੀਂ ਕੀਤਾ ਨਿਹਾਲ
67
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ
ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਨਜ਼ਦੀਕ ਢੋਲੇਵਾਲ ਚੌਂਕ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਬੜੀ ਸ਼ਰਧਾ, ਭਾਵਨਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਪ੍ਰਾਪਤ ਕੀਤਾ। ਅੰਮ੍ਰਿਤ ਵੇਲੇ ਤੋਂ ਹੀ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਮੇਲ ਸਿੰਘ ਬਰਨਾਲਾ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਜੀ ਅਤੇ ਉਨ੍ਹਾਂ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਦੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਕੀਰਤਨ ਦੌਰਾਨ ਗੁਰੂ ਘਰ ਦਾ ਸਮੁੱਚਾ ਵਾਤਾਵਰਣ ਗੁਰਬਾਣੀ ਦੇ ਰਸਮਈ ਪ੍ਰਵਾਹ ਨਾਲ ਅਧਿਆਤਮਿਕ ਰੰਗ ਵਿੱਚ ਰੰਗਿਆ ਨਜ਼ਰ ਆਇਆ।
ਇਸ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਕਥਾਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਹੰਕਾਰ ’ਤੇ ਹਉਮੈ ਮਨੁੱਖ ਨੂੰ ਗੁਰੂ ਦੀ ਬਖ਼ਸ਼ਿਸ਼ ਤੋਂ ਦੂਰ ਕਰਦੇ ਹਨ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਨੂੰ ਕੇਵਲ ਸੁਣਨ ਤੱਕ ਸੀਮਤ ਨਾ ਰੱਖਣ, ਸਗੋਂ ਇਸ ਦੇ ਉਪਦੇਸ਼ਾਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਅਤੇ ਜਨਰਲ ਸਕੱਤਰ ਤਜਿੰਦਰ ਸਿੰਘ ਡੰਗ ਨੇ ਗੁਰੂ ਘਰ ਨਤਮਸਤਕ ਹੋਣ ਪੁੱਜੀਆਂ ਸੰਗਤਾਂ ਅਤੇ ਕੀਰਤਨ ਦੀ ਸੇਵਾ ਨਿਭਾਉਣ ਵਾਲੇ ਰਾਗੀ ਜਥਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਸੰਗਤਾਂ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੇ ਮਹਾਨ ਉਪਦੇਸ਼ਾਂ ਨਾਲ ਜੋੜਨ ਦਾ ਉੱਤਮ ਸਾਧਨ ਹਨ। ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਸਵਰਨ ਸਿੰਘ ਮਹੌਲੀ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ, ਲਖਵਿੰਦਰ ਸਿੰਘ ਲੱਖਾਂ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪਰਮਿੰਦਰ ਸਿੰਘ, ਰਵਿੰਦਰ ਕੌਰ ਕਾਲੜਾ ਅਤੇ ਰਵਨੀਤ ਕੌਰ ਖੇੜੀ ਕਲਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।