- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-4 ਨਵੰਬਰ ਦੀ ਇਨਸਾਫ਼ ਰੈਲੀ ਲਈ ਬੈਂਸ ਭਰਾਵਾਂ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਮੀਟਿੰਗ

50
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਕਾਂਗਰਸ ਨੇ ਲੁਧਿਆਣਾ ’ਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਸਬੰਧ ਵਿੱਚ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਵੱਲੋਂ ਹਲਕਾ ਆਤਮ ਨਗਰ ਅਤੇ ਹਲਕਾ ਦੱਖਣੀ ਦੇ ਪਾਰਟੀ ਅਹੁਦੇਦਾਰਾਂ, ਵਰਕਰਾਂ ਅਤੇ ਸਰਗਰਮ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸੰਗਰੂਰ ਰੈਲੀ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ, ਵਰਕਰਾਂ ਨੂੰ ਲਾਮਬੰਦ ਕਰਨ ਅਤੇ ਰੈਲੀ ਵਿੱਚ ਜਾਣ ਲਈ ਆਵਾਜਾਈ ਸਮੇਤ ਹੋਰ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਦੋਵਾਂ ਆਗੂਆਂ ਨੇ ਅਹੁਦੇਦਾਰਾਂ ਨਾਲ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਵੱਖ-ਵੱਖ ਜ਼ਿੰਮੇਵਾਰੀਆਂ ਸਬੰਧੀ ਵੀ ਚਰਚਾ ਕੀਤੀ। ਬੈਂਸ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਗਰੂਰ ਵਿੱਚ ਹੋਣ ਵਾਲੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਤੇ ਲੋਕਾਂ ਵਿੱਚ ਉਤਸ਼ਾਹ ਹੈ। ਰਾਹੁਲ ਗਾਂਧੀ ਲਗਾਤਾਰ ਲੋਕਤੰਤਰ, ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਆਮ ਲੋਕਾਂ ਦੇ ਹੱਕਾਂ ਨਾਲ ਜੁੜੇ ਮੁੱਦੇ ਉਠਾ ਰਹੇ ਹਨ। ਹਲਕਾ ਆਤਮ ਨਗਰ ਅਤੇ ਹਲਕਾ ਦੱਖਣੀ ਦੇ ਆਗੂਆਂ ਨਾਲ ਹੋਈ ਮੀਟਿੰਗ ’ਚ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਵਿਚਾਰ ਕੀਤਾ ਗਿਆ ਹੈ। ਦੋਵਾਂ ਹਲਕਿਆਂ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਹਲਕਾ ਆਤਮ ਨਗਰ ਅਤੇ ਦੱਖਣੀ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚਣਗੇ। ਬੈਂਸ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਲਈ ਉਠਾਈ ਜਾ ਰਹੀ ਆਵਾਜ਼ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਇਨਸਾਫ਼ ਰੈਲੀ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਕੌਮੀ ਪੱਧਰ 'ਤੇ ਉਭਾਰਨ ਦਾ ਅਹਿਮ ਮੌਕਾ ਹੋਵੇਗੀ।