- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਮਾਵਾਂ ਧੀਆਂ ਦੀ ਲਲਕਾਰ’ ਰੈਲੀ ਦੀਆਂ ਤਿਆਰੀਆਂ ਲਈ ਢਿੱਲੋਂ ਨੇ ਕੀਤੀ ਮੀਟਿੰਗ

22
ਗੁਰਦੀਪ ਭਾਮੀਆਂ, ਪੰਜਾਬੀ ਜਾਗਰਣ ਸਾਹਨੇਵਾਲ/ਕੋਹਾੜਾ
ਪੰਜਾਬ ਵਿੱਚ ਨਸ਼ਿਆਂ ਕਾਰਨ ਉੱਜੜ ਰਹੇ ਘਰਾਂ ਅਤੇ ਪੀੜਤ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਉਭਾਰਨ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਮਾਵਾਂ ਧੀਆਂ ਦੀ ਲਲਕਾਰ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਇੰਚਾਰਜ ਅਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵੱਲੋਂ ਆਪਣੇ ਜੱਦੀ ਪਿੰਡ ਭਾਗਪੁਰ ਵਿਖੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਪਾਰਟੀ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨਾਲ ਰੈਲੀ ਦੀਆਂ ਤਿਆਰੀਆਂ, ਪ੍ਰਬੰਧਾਂ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਬੀਬੀਆਂ ਤੇ ਭੈਣਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼ਰਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ 19 ਨਵੰਬਰ 2026 ਨੂੰ ਸਵੇਰੇ 10 ਵਜੇ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਹੀਰਾਂ ਵਿਖੇ ਸਥਿਤ ਪੈਲੇਸ ਵਿੱਚ ‘ਮਾਵਾਂ ਧੀਆਂ ਦੀ ਲਲਕਾਰ’ ਰੈਲੀ ਕਰਵਾਈ ਜਾਵੇਗੀ।
ਇਸ ਰੈਲੀ ਨੂੰ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਬੀਬੀਆਂ ਅਤੇ ਭੈਣਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ, ਜਿਨ੍ਹਾਂ ਦੀ ਸ਼ਮੂਲੀਅਤ ਲਈ ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਢਿੱਲੋਂ ਨੇ ਪਾਰਟੀ ਦੇ ਸਮੂਹ ਵਿੰਗਾਂ ਦੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਹੁਣੇ ਤੋਂ ਹੀ ਆਪੋ-ਆਪਣੀਆਂ ਜ਼ਿੰਮੇਵਾਰੀਆਂ ਸੰਭਾਲਦਿਆਂ ਰੈਲੀ ਦੀ ਸਫ਼ਲਤਾ ਲਈ ਸਰਗਰਮ ਹੋ ਜਾਣ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਵਰਕਰਾਂ ਨਾਲ ਤਾਲਮੇਲ ਕਰਕੇ ਰੈਲੀ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ, ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ। ਇਸ ਮੀਟਿੰਗ ਵਿੱਚ ਨੌਜਵਾਨ ਆਗੂ ਸਿਮਰਨਜੀਤ ਸਿੰਘ ਢਿੱਲੋਂ, ਜਥੇਦਾਰ ਗੁਰਚਰਨ ਸਿੰਘ ਮੇਹਰਬਾਨ, ਜਥੇਦਾਰ ਰਣਜੀਤ ਸਿੰਘ ਮੰਗਲੀ, ਸਰਪੰਚ ਗਗਨਦੀਪ ਸਿੰਘ ਢਿੱਲੋਂ ਭਾਗਪੁਰ, ਸਰਕਲ ਸਾਹਨੇਵਾਲ ਦੇ ਪ੍ਰਧਾਨ ਮਾਸਟਰ ਅਸ਼ੋਕ ਕੁਮਾਰ, ਸਰਕਲ ਭਾਮੀਆਂ ਕਲਾਂ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿੱਧੂ, ਸਚੀਨਪ੍ਰੀਤ ਸਿੰਘ ਖਹਿਰਾ, ਬਿੱਟੂ ਹਵਾਸ, ਹਰਬੰਸ ਵਲੀਪੁਰ, ਸਤਨਾਮ ਸਿੰਘ ਸੱਤਾ, ਰਣਜੀਤ ਸਿੰਘ ਲੱਕੀ, ਅਮਿਤ ਡਡਵਾਲ, ਬਲਜੀਤ ਸਿੰਘ ਬੱਲੀ, ਜੱਸੀ ਚੀਮਾ, ਅਮਨਦੀਪ ਸਿੰਘ ਪੀ.ਏ., ਮਨਜੀਤ ਸਿੰਘ ਸਾਹਿਬਾਨਾਂ, ਜਗਮੋਹਨ ਸਿੰਘ ਝਾਬੇਵਾਲ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।