‘ਆਪ’ ਨੇ 40 ਉਮੀਦਵਾਰਾਂ ਦੇ ਨਾਮ ਕੀਤੇ ਜਨਤਕ : ਦੇਬੀ
ਜ਼ਰੂਰੀ ਖ਼ਬਰ:ਵਿਧਾਇਕਾਂ ਦੇ ਸਾਥ ਛੱਡਕੇ ਭੱਜਣ ਤੋਂ ਡਰੇ ਮਾਨ ਨੇ 40 ਉਮੀਦਵਾਰਾਂ ਦਾ ਨਾਮ ਕੀਤਾ ਜਨਤਕ-ਦੇਬੀ
Publish Date: Sun, 01 Nov 2026 09:21 PM (IST)
Updated Date: Mon, 02 Nov 2026 04:06 AM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਵਿਧਾਨ ਸਭਾ ਹਲਕਾ ਸੈਂਟਰਲ ਵਿਖੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੇ ਨਾਂ ਐਲਾਨੇ ਜਾਣ ਸਬੰਧੀ ਸੂਬਾ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਧਾਇਕਾਂ ਦੇ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾਣ ਦਾ ਡਰ ਸਤਾਉਣ ਲੱਗ ਪਿਆ ਹੈ। ਦੇਬੀ ਨੇ ਤੰਜ ਕੱਸਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਸਾਫ਼ ਦਿਖਾਈ ਦੇ ਰਿਹਾ ਹੈ ਕਿ ਪੰਜਾਬ ਦੇ ਲੋਕ ਉਨ੍ਹਾਂ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਆਪਣੇ ਕੀਤੇ ਕੰਮਾਂ ਦੇ ਆਧਾਰ ’ਤੇ ਲੋਕਾਂ ਦਾ ਭਰੋਸਾ ਜਿੱਤਣ ਦਾ ਦਾਅਵਾ ਕਰਦੀ ਸੀ, ਅੱਜ ਉਸ ਨੂੰ ਆਪਣੇ ਹੀ ਵਿਧਾਇਕਾਂ ਦੇ ਸਾਥ ਛੱਡਣ ਦਾ ਖ਼ਦਸ਼ਾ ਸਤਾਉਣ ਲੱਗਾ ਹੈ। ਦੇਬੀ ਨੇ ਕਿਹਾ ਕਿ ਉਮੀਦਵਾਰਾਂ ਦੇ ਨਾਂ ਪਹਿਲਾਂ ਐਲਾਨਣ ਨਾਲ ਸਰਕਾਰ ਦੀਆਂ ਨਾਕਾਮੀਆਂ ਨਹੀਂ ਲੁਕ ਸਕਦੀਆਂ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਉਸ ਦੀ ਕਾਰਗੁਜ਼ਾਰੀ ਦਾ ਜਵਾਬ ਵੋਟਾਂ ਰਾਹੀਂ ਦੇਣਗੇ।