- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਦੀਵਾਨ ਨੇ ਸੰਗਰੂਰ ਰੈਲੀ ਦੀਆਂ ਤਿਆਰੀਆਂ ਸਬੰਧੀ ਸਰਾਭਾ ਨਗਰ ਵਿਖੇ ਕਾਂਗਰਸੀ ਆਗੂਆਂ ਨਾਲ ਕੀਤੀ ਮੀਟਿੰਗ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ 4 ਨਵੰਬਰ ਨੂੰ ਸੰਗਰੂਰ ਦੇ ਪਿੰਡ ਫੱਗੂਵਾਲ ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਸਰਾਭਾ ਨਗਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਕਮੇਟੀ, ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਕੀਤੀ। ਸੰਬੋਧਨ ਕਰਦਿਆਂ ਦੀਵਾਨ ਨੇ ਕਿਹਾ ਕਿ ਰਾਹੁਲ ਦੀ ਸੰਗਰੂਰ ਰੈਲੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਮੁੱਢ ਸਾਬਤ ਹੋਵੇਗੀ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਵੱਡੀ ਗਿਣਤੀ ’ਚ ਰੈਲੀ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਕਿ ਪੰਜਾਬ ਵਿੱਚੋਂ ‘ਆਪ’ ਦੀ ਨਾਕਾਮ ਸਰਕਾਰ ਨੂੰ ਜੜ੍ਹੋਂ ਉਖਾੜਨ ਲਈ ਲੋਕ ਬੇਸਬਰੀ ਨਾਲ ਚੋਣਾਂ ਦੀ ਉਡੀਕ ਕਰ ਰਹੇ ਹਨ। ਦੀਵਾਨ ਨੇ ਸੂਬੇ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਗੰਭੀਰ ਸਮੱਸਿਆ ਕਾਰਨ ਆਏ ਦਿਨ ਬੇਕਸੂਰ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ। ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਬੇਕਾਬੂ ਹੋ ਚੁੱਕੀ ਹੈ ਤੇ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ। ਕੁਲਬੀਰ ਸਿੰਘ ਨੀਟਾ, ਬਲਜੀਤ ਸਿੰਘ ਅਹੂਜਾ, ਵਰੁਣ ਸ਼ਰਮਾ, ਹੇਮੰਤ ਮਹਾਜਨ, ਵਿਕਰਮ ਮੋਹਨ ਸਿੰਘ, ਕਮਲ ਪਾਹਵਾ, ਜਸਵਿੰਦਰ ਸਿੰਘ ਬੱਗਾ, ਰੋਹਿਤ ਪਾਹਵਾ, ਐਡਵੋਕੇਟ ਸੰਦੀਪ ਅਰੋੜਾ, ਰਜਨੀਸ਼ ਸਿੰਗਲਾ ਅਤੇ ਹਰਭਗਤ ਗਰੇਵਾਲ ਵੀ ਮੌਜੂਦ ਸਨ।