- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਰੂਰੀ ਖਬਰ-ਸਨਸ਼ਾਈਨ ਕਾਨਵੈਂਟ ਸਕੂਲ ’ਚ ਅੱਖਾਂ ਅਤੇ ਸਿਹਤ ਦਾ ਜਾਂਚ ਕੈਂਪ ਲੱਗਾ

ਰਵੀ ਬਿਡਲਾ,ਪੰਜਾਬੀ ਜਗਰਾਣ, ਲੁਧਿਆਣਾ
ਸਨਸ਼ਾਈਨ ਕਾਨਵੈਂਟ ਸਕੂਲ, ਮੰਦੀਪ ਕਾਲੋਨੀ ਨੇੜੇ ਪਿੱਪਲ ਚੌਕ ਵਿਖੇ ਸਮਾਈਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਮੁਫ਼ਤ ਅੱਖਾਂ ਅਤੇ ਸਿਹਤ ਜਾਂਚ ਕੈਂਪ ਲਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਦੀ ਸਿਹਤ ਤੇ ਤੰਦਰੁਸਤੀ ਨੂੰ ਯਕੀਨੀ ਬਣਾਉਣਾ ਸੀ। ਕੈਂਪ ਦੌਰਾਨ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਅਤੇ ਆਮ ਸਿਹਤ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਅੱਖਾਂ ਦੀ ਦੇਖਭਾਲ, ਨਿੱਜੀ ਸਫ਼ਾਈ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਬਾਰੇ ਮਹੱਤਵਪੂਰਨ ਜਾਣਕਾਰੀ ਵੀ ਦਿੱਤੀ ਗਈ।
ਇਸ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਦੀ ਵੀ ਸਿਹਤ ਜਾਂਚ ਡਾਕਟਰਾਂ ਵੱਲੋਂ ਕੀਤੀ ਗਈ। ਸਕੂਲ ਪ੍ਰਿੰਸੀਪਲ ਪੱਲਵੀ ਗੁਪਤਾ ਨੇ ਸਮਾਈਲ ਫਾਊਂਡੇਸ਼ਨ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਵਿਦਿਆਰਥੀਆਂ ਲਈ ਨਿਯਮਿਤ ਸਿਹਤ ਜਾਂਚ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮਨੋਜ ਅਗਰਵਾਲ ਨੇ ਇਸ ਲਾਭਦਾਇਕ ਸਿਹਤ ਕੈਂਪ ਦੇ ਆਯੋਜਨ ਲਈ ਸਮਾਈਲ ਫਾਊਂਡੇਸ਼ਨ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਿਹਤ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਸਕੂਲ ਦੀਆਂ ਸਭ ਤੋਂ ਮਹੱਤਵਪੂਰਨ ਤਰਜੀਹਾਂ ਵਿੱਚ ਸ਼ਾਮਲ ਹਨ।--