- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਨਸ਼ਿਆਂ ’ਤੇ ਕਾਬੂ ਪਾਉਣ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਨਾਕਾਮ ਰਹੀ ਮੌਜੂਦਾ ਸਰਕਾਰ-ਸ਼ਿਵਾਲਕ

36
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੀ ਅਹਿਮ ਇਕੱਤਰਤਾ ਗੁਰੂ ਅੰਗਦ ਦੇਵ ਨਗਰ, ਪੰਚਾਇਤ ਫਲਾਵਰ ਇਨਕਲੇਵ ਵਿਖੇ ਹੋਈ। ਇਸ ਮੌਕੇ ਦਰਸ਼ਨ ਸਿੰਘ ਸ਼ਿਵਾਲਕ ਨੇ ਕਿਹਾ ਕਿ ਮੌਜੂਦਾ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਸੂਬੇ ’ਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਗੰਭੀਰ ਬਣੀ ਹੋਈ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਸਬੰਧੀ ਕੀਤੇ ਗਏ ਦਾਅਵੇ ਜ਼ਮੀਨੀ ਪੱਧਰ ’ਤੇ ਪੂਰੇ ਹੁੰਦੇ ਦਿਖਾਈ ਨਹੀਂ ਦੇ ਰਹੇ। ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਾਮਲੇ ਵਿੱਚ ਵੀ ਮੌਜੂਦਾ ਸਰਕਾਰ ਪਿਛਲੀਆਂ ਸਰਕਾਰਾਂ ਨਾਲੋਂ ਪਿੱਛੇ ਰਹਿ ਗਈ ਹੈ। ਰੁਜ਼ਗਾਰ ਦੀ ਘਾਟ ਕਾਰਨ ਨੌਜਵਾਨਾਂ ਵਿੱਚ ਨਿਰਾਸ਼ਾ ਵਧ ਰਹੀ ਹੈ। ਸਰਕਾਰ ਨੂੰ ਸਿਰਫ਼ ਵਾਅਦਿਆਂ ਦੀ ਬਜਾਏ ਨਸ਼ਿਆਂ ਦੇ ਖਾਤਮੇ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਠੋਸ ਪ੍ਰਬੰਧ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਪ੍ਰਧਾਨ ਮਾਨ ਸਿੰਘ, ਤਲਵਿੰਦਰ ਸਿੰਘ ਪ੍ਰਧਾਨ ਗੁਰੂ ਅੰਗਦ ਦੇਵ ਸੋਸਾਇਟੀ, ਯੂਥ ਆਗੂ ਸੋਨੀ ਪੰਡਿਤ, ਦਵਿੰਦਰ ਮਿੱਤਲ ਵਾਈਸ ਪ੍ਰਧਾਨ, ਮਨਵਿੰਦਰ ਸਿੰਘ ਸੇਖੋਂ, ਸੰਤੋਖ ਸਿੰਘ ਸੈਣੀ, ਸੌਰਵ ਰਲਹਨ, ਕੁਲਵਿੰਦਰ ਸਿੰਘ ਲਿੱਟ, ਦਵਿੰਦਰ ਐਚੀ, ਭੁਪਿੰਦਰ ਸਿੰਘ ਕੜਵਲ, ਸੰਜੀਵ ਸ਼ਰਮਾ, ਗੌਰਵ, ਬਿੱਟੂ ਮਾਣਕਵਾਲ, ਸ਼ਾਮ ਲਾਲ ਡੋਗਰਾ, ਲੱਕੀ ਕਪੂਰ ਅਤੇ ਰੋਬਨ ਮਿੱਤਲ ਸਮੇਤ ਹੋਰ ਆਗੂ ਤੇ ਮੈਂਬਰ ਹਾਜ਼ਰ ਸਨ।