- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੀਟਿੰਗ ’ਚ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ

37
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਵਿਧਾਨ ਸਭਾ ਹਲਕਾ ਗਿੱਲ ਅਧੀਨ ਪੈਂਦੇ ਇਤਿਹਾਸਕ ਪਿੰਡ ਆਲਮਗੀਰ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਇੱਕ ਅਹਿਮ ਇਕੱਤਰਤਾ ਕੀਤੀ ਗਈ। ਸਰਕਲ ਪ੍ਰਧਾਨ ਤਲਵਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਹਲਕਾ ਇੰਚਾਰਜ ਅਤੇ ਸਾਬਕਾ ਚੀਫ ਪਾਰਲੀਮੈਂਟਰੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਸੰਬੋਧਨ ਕਰਦਿਆਂ ਸ਼ਿਵਾਲਕ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਪਾਰਟੀ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਨਾਕਾਮ ਸਾਬਤ ਹੋ ਰਹੇ ਹਨ, ਜਿਸ ਕਾਰਨ ਕਈ ਪਰਿਵਾਰ ਆਪਣੇ ਨੌਜਵਾਨ ਪੁੱਤਰਾਂ ਨੂੰ ਗੁਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਖ਼ਤ ਇੱਛਾ ਸ਼ਕਤੀ ਅਤੇ ਇਮਾਨਦਾਰ ਯਤਨਾਂ ਦੀ ਲੋੜ ਹੈ। ਉਨ੍ਹਾਂ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਸਰਕਲ ਪ੍ਰਧਾਨ ਤਲਵਿੰਦਰ ਸਿੰਘ ਗਰੇਵਾਲ ਨੇ ਭਰੋਸਾ ਦਿਵਾਇਆ ਕਿ ਪਿੰਡ ਦੇ ਲੋਕ ਪਾਰਟੀ ਦੀ ਚੋਣ ਮੁਹਿੰਮ ਵਿੱਚ ਪੂਰੀ ਸਰਗਰਮੀ ਨਾਲ ਹਿੱਸਾ ਲੈਣਗੇ ਅਤੇ ਹਲਕਾ ਗਿੱਲ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਾਂਝੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਇਲਾਕੇ ਦੇ ਵਿਕਾਸ ਅਤੇ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਇਕਜੁੱਟ ਹੋ ਕੇ ਆਪਣੀ ਭੂਮਿਕਾ ਨਿਭਾਉਣਗੇ। ਇਸ ਮੌਕੇ ਸਾਬਕਾ ਸਰਪੰਚ ਜਗਦੀਪ ਸਿੰਘ ਹੈਪੀ ਆਲਮਗੀਰ, ਚਰਨ ਸਿੰਘ ਚੱਕੀ ਵਾਲੇ, ਗੁਰਦੀਪ ਸਿੰਘ,ਚਰਨ ਸਿੰਘ, ਦਰਸ਼ਨ ਸਿੰਘ, ਨਰੰਗ ਸਿੰਘ, ਭਰਪੂਰ ਸਿੰਘ, ਕੁਲਜਿੰਦਰ ਸਿੰਘ, ਹਰਪਿੰਦਰ ਸਿੰਘ, ਜਗਜੀਤ ਸਿੰਘ, ਗੁਰਚਰਨ ਸਿੰਘ, ਮਨਪ੍ਰੀਤ ਸਿੰਘ, ਬਲਵੰਤ ਸਿੰਘ, ਸਾਧੂ ਸਿੰਘ, ਬਿੰਦਰ ਸਿੰਘ, ਸੁਖਵਿੰਦਰ ਸਿੰਘ ਅਤੇ ਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਬੀਬੀਆਂ ਹਾਜ਼ਰ ਸਨ।