- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਮੈਸ਼-ਪ੍ਰੋਲਾਈਫ ਹਸਪਤਾਲ ਵਿਖੇ ਬੈਰੀਐਟ੍ਰਿਕ ਸਰਜਰੀ ਬਾਰੇ ਵਰਕਸ਼ਾਪ

38
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਮੈਸ਼-ਪ੍ਰੋਲਾਈਫ ਸੁਪਰ ਸਪੈਸ਼ਲਿਟੀ ਐਂਡ ਟਰੌਮਾ ਕੇਅਰ ਹਸਪਤਾਲ, ਪਿੰਡ ਗਿੱਲ, ਮਲੇਰਕੋਟਲਾ ਰੋਡ ਵਿਖੇ ਪੁੰਜ ਸਰਜ 2026 ਤਹਿਤ ਬੈਰੀਐਟ੍ਰਿਕ ਸਰਜਰੀ ਸਬੰਧੀ ਵਿਸ਼ੇਸ਼ ਪ੍ਰੀ-ਕਾਨਫਰੰਸ ਵਰਕਸ਼ਾਪ ਕਰਵਾਈ ਗਈ। ਇਹ ਵਰਕਸ਼ਾਪ ਐਸੋਸੀਏਸ਼ਨ ਆਫ ਸਰਜਨਜ਼ ਆਫ ਇੰਡੀਆ ਅਤੇ ਪੰਜਾਬ ਸਟੇਟ ਚੈਪਟਰ ਦੇ ਸਹਿਯੋਗ ਨਾਲ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਡਾਕਟਰਾਂ, ਸਰਜਨਾਂ ਅਤੇ ਮੈਡੀਕਲ ਮਾਹਿਰਾਂ ਨੇ ਭਾਗ ਲਿਆ। ਇਸ ਮੌਕੇ ਡਾ. ਹਰਪ੍ਰੀਤ ਸਿੰਘ ਜੌਲੀ, ਡਾਇਰੈਕਟਰ ਲੈਪਰੋਸਕੋਪਿਕ ਐਂਡ ਬੈਰੀਐਟ੍ਰਿਕ ਸਰਜਰੀ, ਮੈਸ਼-ਪ੍ਰੋਲਾਈਫ ਹਸਪਤਾਲ ਨੇ ਐਡਵਾਂਸਡ ਬੈਰੀਐਟ੍ਰਿਕ ਅਤੇ ਮੈਟਾਬੋਲਿਕ ਸਰਜਰੀ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ। ਸਮਾਗਮ ਵਿੱਚ ਡਾ. ਹਰਿਸ਼ ਮੱਟਾ ਚੇਅਰਮੈਨ ਅਤੇ ਡਾ. ਆਸ਼ੀਸ਼ ਓਹਰੀ ਸਕੱਤਰ, ਆਰਗੇਨਾਈਜ਼ਿੰਗ ਕਮੇਟੀ ਸਮੇਤ ਕਈ ਪ੍ਰਸਿੱਧ ਡਾਕਟਰਾਂ ਨੇ ਸ਼ਮੂਲੀਅਤ ਕੀਤੀ। ਇਸ ਵਰਕਸ਼ਾਪ ਦੌਰਾਨ ਮੋਟਾਪੇ ਨਾਲ ਹੋਣ ਵਾਲੀਆਂ ਬਿਮਾਰੀਆਂ, ਆਧੁਨਿਕ ਸਰਜੀਕਲ ਤਕਨੀਕਾਂ, ਮਰੀਜ਼ਾਂ ਦੀ ਚੋਣ, ਸਰਜਰੀ ਤੋਂ ਪਹਿਲਾਂ ਦੀ ਜਾਂਚ ਅਤੇ ਬਾਅਦ ਦੀ ਦੇਖਭਾਲ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮਾਹਿਰਾਂ ਅਨੁਸਾਰ ਮੋਟਾਪਾ ਇਕ ਗੰਭੀਰ ਸਿਹਤ ਸਮੱਸਿਆ ਹੈ, ਜਿਸ ਨਾਲ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਅਤੇ ਫੈਟੀ ਲਿਵਰ ਵਰਗੀਆਂ ਸਮੱਸਿਆਵਾਂ ਦਾ ਖ਼ਤਰਾ ਵਧ ਸਕਦਾ ਹੈ। ਇਸ ਮੌਕੇ ਹਸਪਤਾਲ ਵੱਲੋਂ ਚਲਾਈ ਜਾ ਰਹੀ 'ਮੋਟਾਪਾ ਮੁਕਤ ਪੰਜਾਬ' ਮੁਹਿੰਮ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਜਾਗਰੂਕਤਾ ਟਾਕ ਸ਼ੋਅ ਕਰਵਾ ਕੇ ਲੋਕਾਂ ਨੂੰ ਸੰਤੁਲਿਤ ਖੁਰਾਕ, ਨਿਯਮਿਤ ਕਸਰਤ ਅਤੇ ਆਧੁਨਿਕ ਇਲਾਜ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਡਾ. ਹਰਪ੍ਰੀਤ ਸਿੰਘ ਜੌਲੀ ਨੇ ਕਿਹਾ ਕਿ ਮੋਟਾਪੇ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਤੇ ਸਮੇਂ ਸਿਰ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਹਸਪਤਾਲ ਪ੍ਰਬੰਧਕਾਂ ਨੇ ਭਵਿੱਖ ਵਿੱਚ ਵੀ ਅਜਿਹੇ ਮੈਡੀਕਲ ਅਤੇ ਜਾਗਰੂਕਤਾ ਪ੍ਰੋਗਰਾਮ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ।