- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਪਹਿਲਾਂ ਆਪਣੀ ਪਾਰਟੀ ਨੂੰ ਕਾਂਗਰਸੀਆਂ ਤੋਂ ਤਾਂ ਬਚਾ ਲਵੇ-ਮਹਿਤਾ

ਸੁਰੇਸ਼ ਕੁਮਾਰ, ਪੰਜਾਬੀ ਜਾਗਰਣ, ਲੁਧਿਆਣਾ
1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਭਾਜਪਾ ਵੱਲੋਂ ਟਿੱਬਾ ਰੋਡ ਸਥਿਤ ਕਾਂਗਰਸ ਦਫ਼ਤਰ ਦੇ ਬਾਹਰ ਕੀਤੇ ਰੋਸ ਮੁਜ਼ਾਹਰੇ 'ਤੇ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਕੌਂਸਲਰ ਪਰਮਿੰਦਰ ਮਹਿਤਾ ਨੇ ਕਿਹਾ ਕਿ ਭਾਜਪਾ ਆਗੂ ਦੇਸ਼ ਵਿੱਚ ਕਾਂਗਰਸ ਨੂੰ ਰੋਕਣ ਦੇ ਦਾਅਵੇ ਕਰਨ ਤੋਂ ਪਹਿਲਾਂ ਆਪਣੀ ਪਾਰਟੀ ਨੂੰ ਕਾਂਗਰਸੀਆਂ ਤੋਂ ਤਾਂ ਬਚਾ ਲੈਣ। ਭਾਜਪਾ 1984 ਦੇ ਸੰਵੇਦਨਸ਼ੀਲ ਮੁੱਦੇ ਨੂੰ ਸਿਆਸੀ ਹਥਿਆਰ ਵਜੋਂ ਵਰਤ ਕੇ ਬੇਰੁਜ਼ਗਾਰੀ, ਮਹਿੰਗਾਈ, ਕਿਸਾਨੀ ਸੰਕਟ ਅਤੇ ਦੇਸ਼ ਦੀ ਆਰਥਿਕ ਸਥਿਤੀ ਵਰਗੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ। ਜੇਕਰ ਭਾਜਪਾ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਗੰਭੀਰ ਹੈ ਤਾਂ ਉਸ ਨੂੰ ਸਿਆਸੀ ਪ੍ਰਦਰਸ਼ਨਾਂ ਦੀ ਬਜਾਏ ਠੋਸ ਕਾਰਵਾਈ ਕਰਨੀ ਚਾਹੀਦੀ ਹੈ। ਮਹਿਤਾ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਇਤਿਹਾਸ ਦੇ ਸੰਵੇਦਨਸ਼ੀਲ ਮੁੱਦਿਆਂ 'ਤੇ ਸਿਆਸਤ ਕਰਨ ਦੀ ਬਜਾਏ ਨੌਜਵਾਨਾਂ ਨੂੰ ਰੁਜ਼ਗਾਰ, ਕਿਸਾਨਾਂ ਨੂੰ ਰਾਹਤ ਤੇ ਆਮ ਲੋਕਾਂ ਨੂੰ ਮਹਿੰਗਾਈ ਤੋਂ ਨਿਜਾਤ ਦਿਵਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਧਰਮ ਤੇ ਇਤਿਹਾਸ ਦੇ ਮੁੱਦਿਆਂ ਨੂੰ ਸਿਆਸੀ ਲਾਹੇ ਲਈ ਵਰਤਣਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਨੁਕਸਾਨਦੇਹ ਹੋ ਸਕਦਾ ਹੈ।