- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਰੂਰੀ ਖ਼ਬਰ-ਆਤਮ ਨਗਰ ਹਲਕੇ ਤੋਂ ਇਨਸਾਫ਼ ਰੈਲੀ ਵਿੱਚ ਵੱਡੀ ਗਿਣਤੀ 'ਚ ਸ਼ਾਮਲ ਹੋਣਗੇ ਕਾਂਗਰਸੀ ਵਰਕਰ-ਠੁਕਰਾਲ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਡੈਲੀਗੇਟ ਮੈਂਬਰ ਜਸਵਿੰਦਰ ਸਿੰਘ ਠੁਕਰਾਲ ਤੇ ਜ਼ਿਲ੍ਹਾ ਯੂਥ ਕਾਂਗਰਸ ਲੁਧਿਆਣਾ ਦੇ ਪ੍ਰਧਾਨ ਮਨਰਾਜ ਸਿੰਘ ਠੁਕਰਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ 4 ਨਵੰਬਰ ਨੂੰ ਕਰਵਾਈ ਜਾ ਰਹੀ ਇਨਸਾਫ਼ ਰੈਲੀ ’ਚ ਹਲਕਾ ਆਤਮ ਨਗਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਸ਼ਮੂਲੀਅਤ ਕਰਨਗੇ। ਠੁਕਰਾਲ ਨੇ ਕਿਹਾ ਕਿ ਇਸ ਰੈਲੀ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਤੇ ਹਲਕਾ ਆਤਮ ਨਗਰ ਤੋਂ ਵਰਕਰ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣੀ ਹਾਜ਼ਰੀ ਦਰਜ ਕਰਵਾਉਣਗੇ। ਠੁਕਰਾਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ। ਸੂਬੇ ਵਿੱਚ ਕਤਲ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਤੇ ਨਸ਼ਾ ਗਲੀਆਂ-ਮੁਹੱਲਿਆਂ ਵਿੱਚ ਵਿਕ ਰਿਹਾ ਹੈ। ਨਸ਼ਾ ਤਸਕਰੀ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲਿਆਂ ਦੇ ਕਤਲ ਹੋਣ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਹੈ ਤੇ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਹੀ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕੀਤੀ ਜਾ ਰਹੀ ਹੈ। ਇਹ ਰੈਲੀ ‘ਆਪ’ ਦੀ ਸਰਕਾਰ ਖ਼ਿਲਾਫ਼ ਲੋਕਾਂ ਦੀ ਆਵਾਜ਼ ਬਣੇਗੀ।