- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਸਾਹਨੇਵਾਲ ਵਿੱਚ 'ਆਪ' ਨੂੰ ਝਟਕਾ

ਰਵੀ ਭਾਟੀਆ, ਪੰਜਾਬੀ ਜਾਗਰਣ ਲੁਧਿਆਣਾ/ਸਾਹਨੇਵਾਲ
ਵਿਧਾਨ ਸਭਾ ਹਲਕਾ ਸਾਹਨੇਵਾਲ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਅੰਦੋਲਨ ਦੇ ਸਮੇਂ ਤੋਂ ਹੀ 'ਆਪ' ਨਾਲ ਜੁੜੇ ਟਕਸਾਲੀ ਵਲੰਟੀਅਰ ਪਲਵਿੰਦਰ ਸਿੰਘ ਘੁੰਮਣ, ਜਸਵੀਰ ਸਿੰਘ ਵੜੈਚ ਅਤੇ ਬਲਵਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ‘ਆਪ’ ਨੂੰ ਹਮੇਸ਼ਾ ਲਈ ਅਲਵਿਦਾ ਆਖ ਦਿੱਤਾ। ਉਨ੍ਹਾਂ ਨੇ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਇਸ ਮੌਕੇ ਕਾਂਗਰਸ ’ਚ ਨਵੇਂ ਸ਼ਾਮਲ ਹੋਣ ਵਾਲੇ ਸਾਥੀਆਂ ਦਾ ਸਵਾਗਤ ਕਰਦਿਆਂ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਨਵੇਂ ਵਿਅਕਤੀ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ‘ਆਪ’ ਦੀ ਡੁੱਬਦੀ ਬੇੜੀ ਵਿੱਚੋਂ ਬਹੁਤ ਜਲਦੀ ਸਭ ਲੋਕ ਛਾਲਾਂ ਮਾਰਨਗੇ, ਕਿਉਂਕਿ ਇਸ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਪੰਜ ਸਾਲਾਂ ਦੌਰਾਨ ਧੋਖਾ ਦੇਣ ਤੋਂ ਇਲਾਵਾ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਹੁਤ ਭਰੋਸੇ ਨਾਲ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਪਰ ਇਸ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਨੂੰ ਹਰ ਪੱਖੋਂ ਲੁੱਟਣ ਦਾ ਕੰਮ ਕੀਤਾ ਹੈ। ਇੰਨਾ ਹੀ ਨਹੀਂ, ‘ਆਪ’ ਵਿਚ ਕੰਮ ਕਰਨ ਵਾਲੇ ਟਕਸਾਲੀ ਵਲੰਟੀਅਰਾਂ ਨੂੰ ਵੀ ਆਰਥਿਕ ਅਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਗਿਆ ਹੈ। ਇਸ ਮੌਕੇ ਉਨਾਂ ਦੇ ਨਾਲ ਸਰਪੰਚ ਰੁਪਿੰਦਰ ਸਿੰਘ ਨੂਰਵਾਲ, ਜਸਵਿੰਦਰ ਸਿੰਘ ਬਾਜਵਾ ਆਦਿ ਹਾਜ਼ਰ ਸਨ।