- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਰੂਰੀ ਖਬਰ-ਇਨਸਾਫ਼ ਰੈਲੀ ਲਈ ਬਿੱਕਰ ਸਿੰਘ ਨੱਤ ਵੱਲੋਂ ਹਲਕਾ ਗਿੱਲ ਦੇ ਪਿੰਡਾਂ ’ਚ ਮੀਟਿੰਗਾਂ

41
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਪੰਜਾਬ ਕਾਂਗਰਸ ਦੇ ਐੱਸਸੀ ਡਿਪਾਰਟਮੈਂਟ ਦੇ ਸਕੱਤਰ ਬਿੱਕਰ ਸਿੰਘ ਨੱਤ ਵੱਲੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਧਾਨ ਸਭਾ ਹਲਕਾ ਗਿੱਲ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਰੈਲੀ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਿੱਕਰ ਸਿੰਘ ਨੱਤ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਪੰਜਾਬ ਦੀ ਸਿਆਸਤ ’ਚ ਅਹਿਮ ਭੂਮਿਕਾ ਨਿਭਾਏਗੀ। ਇਹ ਰੈਲੀ ਪੰਜਾਬ ਵਿੱਚ ਕਾਂਗਰਸ ਪਾਰਟੀ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਮੁੱਢ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਤੇ ਆਗੂਆਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਹਲਕਾ ਗਿੱਲ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਰੈਲੀ ’ਚ ਸ਼ਮੂਲੀਅਤ ਕਰਨਗੇ। ਪਿੰਡ ਪੱਧਰ 'ਤੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਦਾ ਉਦੇਸ਼ ਲੋਕਾਂ ਨੂੰ ਰੈਲੀ ਸਬੰਧੀ ਜਾਣਕਾਰੀ ਦੇਣਾ ਅਤੇ ਪਾਰਟੀ ਵਰਕਰਾਂ ਨਾਲ ਤਾਲਮੇਲ ਬਣਾਉਣਾ ਹੈ। ਇਸ ਮੌਕੇ ਉਨ੍ਹਾਂ ਨੇ ਸਮੂਹ ਇਲਾਕਾ ਵਾਸੀਆਂ ਤੇ ਕਾਂਗਰਸੀ ਵਰਕਰਾਂ ਨੂੰ ਰੈਲੀ ’ਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸ ਵਰਕਰ ਹਾਜ਼ਰ ਸਨ।