- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਮੁਕੇਸ਼ ਸਾਹਨੀ ਨੇ ਵਰਿੰਦਰ ਸਚਦੇਵਾ ਨਾਲ ਕੀਤੀ ਮੁਲਾਕਾਤ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ
ਭਾਜਪਾ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਤੇ ਜਥੇਬੰਦਕ ਸਰਗਰਮੀਆਂ ਨੂੰ ਨਵੀਂ ਰਫ਼ਤਾਰ ਦੇਣ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਸੀਨੀਅਰ ਭਾਜਪਾ ਆਗੂ ਮੁਕੇਸ਼ ਸਾਹਨੀ ਨੇ ਦਿੱਲੀ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਵਰਿੰਦਰ ਸਚਦੇਵਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਭਾਜਪਾ ਦੇ ਜ਼ਿਲ੍ਹਾ ਬੁਲਾਰੇ ਵਿਜੇ ਬਿਆਲਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮੁਲਾਕਾਤ ਦੌਰਾਨ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਮੌਜੂਦਾ ਸਿਆਸੀ ਸਮੀਕਰਨਾਂ, ਇਲਾਕੇ ਦੀਆਂ ਪ੍ਰਮੁੱਖ ਸਮੱਸਿਆਵਾਂ, ਲੋਕਾਂ ਦੀਆਂ ਉਮੀਦਾਂ ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪਾਰਟੀ ਦੀਆਂ ਸਿਆਸੀ ਤੇ ਜਥੇਬੰਦਕ ਸਰਗਰਮੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵੱਖ-ਵੱਖ ਪਹਿਲੂਆਂ ’ਤੇ ਚਰਚਾ ਹੋਈ। ਇਸ ਮੌਕੇ ਮੁਕੇਸ਼ ਸਾਹਨੀ ਨੇ ਆਤਮ ਨਗਰ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪਾਰਟੀ ਵਰਕਰਾਂ ਦੀ ਸਰਗਰਮ ਭੂਮਿਕਾ, ਬੂਥ ਕਮੇਟੀਆਂ ਦੀ ਮਜ਼ਬੂਤੀ ਅਤੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਸਬੰਧੀ ਜਾਣਕਾਰੀ ਘਰ-ਘਰ ਪਹੁੰਚਾਉਣ ਲਈ ਜਥੇਬੰਦਕ ਪੱਧਰ ’ਤੇ ਨਿਰੰਤਰ ਸਰਗਰਮੀਆਂ ਜ਼ਰੂਰੀ ਹਨ।ਮੁਲਾਕਾਤ ਦੌਰਾਨ ਪਾਰਟੀ ਦੇ ਪੁਰਾਣੇ ਅਤੇ ਨਵੇਂ ਵਰਕਰਾਂ ਵਿਚਕਾਰ ਬਿਹਤਰ ਤਾਲਮੇਲ ਕਾਇਮ ਕਰਨ, ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਤੇ ਵਾਰਡ ਪੱਧਰ ’ਤੇ ਜਨਤਕ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਦੇ ਨਾਲ ਹੀ ਭਵਿੱਖ ਦੀਆਂ ਜਥੇਬੰਦਕ ਗਤੀਵਿਧੀਆਂ ਲਈ ਰੂਪ-ਰੇਖਾ ਤਿਆਰ ਕਰਨ ਤੇ ਪਾਰਟੀ ਵਰਕਰਾਂ ਨੂੰ ਸਰਗਰਮ ਰੱਖਣ ਸਬੰਧੀ ਵੀ ਚਰਚਾ ਕੀਤੀ।