- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਰੂਰੀ ਖਬਰ-ਭਾਰਤੀ ਕਿਸਾਨ ਯੂਨੀਅਨ ਕਾਦੀਆ ਵੱਲੋਂ ਸ੍ਰੋਮਣੀ ਅਕਾਲੀ ਦਲ ਦੀ ਹਮਾਇਤ ਦਾ ਐਲਾਨ ਸ਼ਲਾਘਾਯੋਗ-ਸਿੰਮਕ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਸ੍ਰੋਮਣੀ ਅਕਾਲੀ ਦਲ ਦੀ ਅਹਿਮ ਇਕੱਤਰਤਾ ਪਿੰਡ ਪੱਦੀ ਵਿਖੇ ਹੋਈ ਜਿੱਥੇ ਭਾਰਤੀ ਕਿਸਾਨ ਯੂਨੀਅਨ ਕਾਦੀਆ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੇ ਯੂਨੀਅਨ ਦੇ ਆਗੂਆਂ ਤੇ ਸਮੂਹ ਕਿਸਾਨ ਭਰਾਵਾਂ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਜਾ ਰਿਹਾ ਇਹ ਹੁੰਗਾਰਾ ਪਾਰਟੀ ਲਈ ਹੌਸਲਾ ਅਫ਼ਜ਼ਾਈ ਵਾਲੀ ਗੱਲ ਹੈ। ਸ਼੍ਰੋਮਣੀ ਅਕਾਲੀ ਦਲ ਸਿਰਫ਼ ਇੱਕ ਸਿਆਸੀ ਪਾਰਟੀ ਹੀ ਨਹੀਂ, ਸਗੋਂ ਪੰਜਾਬ, ਪੰਜਾਬੀਅਤ ਅਤੇ ਕਿਸਾਨੀ ਨਾਲ ਡੂੰਘੀਆਂ ਜੜ੍ਹਾਂ ਰੱਖਣ ਵਾਲੀ ਜਥੇਬੰਦੀ ਹੈ। ਅਕਾਲੀ ਦਲ ਹਮੇਸ਼ਾ ਕਿਸਾਨਾਂ, ਮਜ਼ਦੂਰਾਂ ਅਤੇ ਪੰਜਾਬ ਦੇ ਹਰ ਵਰਗ ਦੇ ਹੱਕਾਂ ਦੀ ਆਵਾਜ਼ ਬਣਿਆ ਹੈ ਅਤੇ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰਦਾ ਰਹੇਗਾ। ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਆਪਣੀ ਪਾਰਟੀ ਹੈ। ਕਿਸਾਨੀ ਪੰਜਾਬ ਦੀ ਆਰਥਿਕਤਾ ਤੇ ਸੱਭਿਆਚਾਰ ਦੀ ਰੀੜ੍ਹ ਦੀ ਹੱਡੀ ਹੈ ਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਪਾਰਟੀ ਦੀ ਮੁੱਢਲੀ ਜ਼ਿੰਮੇਵਾਰੀ ਰਹੀ ਹੈ। ਸਿੰਮਕ ਨੇ ਕਿਹਾ ਕਿ ਭਾਕਿਯੂ ਕਾਦੀਆਂ ਵੱਲੋਂ ਦਿੱਤਾ ਹੁੰਗਾਰਾ ਪਾਰਟੀ ਦੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਕਰੇਗਾ। ਉਨ੍ਹਾਂ ਯੂਨੀਅਨ ਦੇ ਸਮੂਹ ਆਗੂਆਂ ਤੇ ਕਿਸਾਨ ਭਰਾਵਾਂ ਦਾ ਇੱਕ ਵਾਰ ਫਿਰ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨੀ ਤੇ ਪੰਜਾਬ ਦੇ ਹਿੱਤਾਂ ਲਈ ਸਾਂਝੇ ਯਤਨ ਜਾਰੀ ਰਹਿਣੇ ਚਾਹੀਦੇ ਹਨ। ਇਸ ਮੌਕੇ ਸੁਖਵਿੰਦਰ ਸਿੰਘ ਗਿੱਲ, ਗੁਰਜੀਤ ਸਿੰਘ ਲਹਿਰਾ ਸਰਕਲ ਪ੍ਰਧਾਨ, ਪ੍ਰਦੀਪ ਸਿੰਘ ਪੱਦੀ ਮਨਜੀਤ ਸਿੰਘ, ਬਲਜਿੰਦਰ ਸਿੰਘ, ਹੁਸ਼ਿਆਰ ਸਿੰਘ,ਚਰਜੀਤ ਸਿੰਘ, ਗੁਰਵਿੰਦਰ ਸਿੰਘ, ਹਰਜੀਤ ਸਿੰਘ, ਚੰਚਲ ਸਿੰਘ,ਦਲਜੀਤ ਸਿੰਘ ਆਦਿ ਹਾਜ਼ਰ ਸਨ•।