- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਦੱਖਣੀ ਅੰਦਰ ਵਿਕਾਸ ਦੇ ਨਾਮ ਤੇ ਹੋਏ ਸਿਰਫ ਫੋਕੇ ਦਾਅਵੇ

35
ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ / ਸਾਹਨੇਵਾਲ
ਵਿਧਾਨ ਸਭਾ ਹਲਕਾ ਦੱਖਣੀ ਦੇ ਵਾਰਡ ਨੰਬਰ 35 ਵਿੱਚ ਆਸ਼ੀਸ਼ ਅਵਸਥੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਮੀਟਿੰਗ ਕੀਤੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਲੋਕਾਂ ਅਤੇ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਹਲਕਾ ਦੱਖਣੀ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਵਾਲ ਉਠਾਏ। ਚੀਮਾ ਨੇ ਕਿਹਾ ਕਿ ਬਦਲਾਅ ਦੇ ਵੱਡੇ-ਵੱਡੇ ਨਾਅਰੇ ਲਾ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰੀ। ਉਨ੍ਹਾਂ ਦੋਸ਼ ਲਾਇਆ ਕਿ ਹਲਕਾ ਦੱਖਣੀ ਵਿੱਚ ਵਿਕਾਸ ਦੇ ਨਾਂ 'ਤੇ ਸਿਰਫ਼ ਦਾਅਵੇ ਤੇ ਇਸ਼ਤਿਹਾਰਬਾਜ਼ੀ ਕੀਤੀ ਜਾ ਰਹੀ ਹੈ, ਜਦਕਿ ਜ਼ਮੀਨੀ ਪੱਧਰ 'ਤੇ ਲੋਕ ਸੜਕਾਂ, ਗਲੀਆਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ।
ਉਨ੍ਹਾਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਅਤੇ ਵਾਰਡ ਦੀ ਕੌਂਸਲਰ ਪ੍ਰਭਪ੍ਰੀਤ ਕੌਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਅਜਿਹਾ ਕੋਈ ਵੱਡਾ ਵਿਕਾਸ ਕਾਰਜ ਸਾਹਮਣੇ ਨਹੀਂ ਆਇਆ, ਜਿਸ ਦਾ ਆਮ ਲੋਕਾਂ ਨੂੰ ਸਿੱਧਾ ਲਾਭ ਮਿਲਿਆ ਹੋਵੇ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਸਿਆਸੀ ਹਿੱਤਾਂ ਨੂੰ ਪਹਿਲ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਵਿਕਾਸ ਹੋਇਆ ਹੈ ਤਾਂ ਉਹ ਸੜਕਾਂ, ਗਲੀਆਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਵਿੱਚ ਦਿਖਾਈ ਦੇਣਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਉਠਾਉਣ ਅਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਵਚਨਬੱਧ ਹੈ। ਵਾਰਡ ਨੰਬਰ 35 ਵਿੱਚ ਹੋਇਆ ਇਕੱਠ ਲੋਕਾਂ ਵੱਲੋਂ ਮਿਲ ਰਹੇ ਹੁੰਗਾਰੇ ਅਤੇ ਵਰਕਰਾਂ ਦੀ ਇਕਜੁੱਟਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਦੇ ਲੋਕਾਂ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਸਿਆਸੀ ਨਹੀਂ, ਸਗੋਂ ਪਰਿਵਾਰਕ ਹੈ। ਆਸ਼ੀਸ਼ ਅਵਸਥੀ ਅਤੇ ਸਮੂਹ ਵਰਕਰਾਂ ਦੀ ਮਿਹਨਤ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਇਸ ਮੌਕੇ ਸੁਰਜੀਤ ਸਿੰਘ, ਸੋਨੀਆ ਸ਼ਰਮਾ, ਮੋਨਿਕਾ ਮੋਨਾ (ਪੰਜਾਬ ਜਨਰਲ ਸਕੱਤਰ, ਕਾਂਗਰਸ ਸੇਵਾ ਦਲ), ਬਲਜਿੰਦਰ ਕੌਰ, ਬਿੰਦਰ ਸਿੰਘ, ਫੌਜੀ ਸਾਹਿਬ, ਦਵਿੰਦਰ ਸੋਨੂੰ, ਕਮਲਜੀਤ ਸੋਨੂੰ, ਰਾਜ, ਵਾਸਦੇਵ ਸ਼ਰਮਾ, ਹਰਜੀਤ ਭਿੰਡਰ, ਗੁਰਜੀਤ ਟਿੰਕੂ, ਲੱਖਾ ਪਹਿਲਵਾਨ, ਮੋਹਿਤ ਸ਼ਰਮਾ, ਹਰਜੀਤ ਸਿੰਘ, ਅਮਰਜੀਤ ਸਿੰਘ, ਜਤਿੰਦਰ ਸ਼ਿੰਦਾ, ਕੁਲਵੰਤ ਰਾਏ, ਵੀਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਅਤੇ ਕਾਂਗਰਸੀ ਵਰਕਰ ਮੌਜੂਦ ਸਨ। ਅਖੀਰ ਵਿੱਚ ਈਸ਼ਵਰਜੋਤ ਸਿੰਘ ਚੀਮਾ ਨੇ ਵਾਰਡ ਨੰਬਰ 35 ਦੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਪਿਆਰ ਅਤੇ ਸਹਿਯੋਗ ਉਨ੍ਹਾਂ ਲਈ ਹੌਸਲੇ ਦੇ ਨਾਲ-ਨਾਲ ਲੋਕਾਂ ਦੇ ਹੱਕਾਂ ਲਈ ਹੋਰ ਮਜ਼ਬੂਤੀ ਨਾਲ ਆਵਾਜ਼ ਉਠਾਉਣ ਦੀ ਜ਼ਿੰਮੇਵਾਰੀ ਵੀ ਹੈ।