- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਧਾਰਮਿਕ ਸਮਾਗਮ ਮਨੁੱਖ ਅੰਦਰ ਅਧਿਆਤਮਿਕ ਸ਼ਾਂਤੀ ਪ੍ਰਦਾਨ ਕਰਦੇ ਹਨ-ਐਡਵੋਕੇਟ ਲਾਇਲਪੁਰੀ

ਜ਼ਰੂਰੀ)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਨੇੜੇ ਢੋਲੇਵਾਲ ਚੌਕ ’ਚ ਕਰਵਾਏ ਜਾਣ ਵਾਲੇ ਹਫ਼ਤਾਵਾਰੀ ਜਪ-ਤਪ ਚੌਪਹਿਰਾ ਗੁਰਮਤਿ ਸਮਾਗਮ ’ਚ ਦੂਰ-ਦੁਰਾਡੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਤੋਂ ਵੱਡੀ ਗਿਣਤੀ ’ਚ ਸੰਗਤ ਨੇ ਗੁਰੂਘਰ ਨਤਮਸਤਕ ਹੋ ਕੇ ਗੁਰਬਾਣੀ ਦਾ ਆਨੰਦ ਮਾਣਿਆ। ਸਮਾਗਮ ਦੌਰਾਨ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ। ਉਪਰੰਤ ਸੰਗਤ ਵੱਲੋਂ ਸੰਗਤੀ ਰੂਪ ’ਚ ਸਤਿਨਾਮ-ਵਾਹਿਗੁਰੂ ਦਾ ਜਾਪ ਵੀ ਕੀਤਾ ਗਿਆ। ਜਪ-ਤਪ ਚੌਪਹਿਰਾ ਸਮਾਗਮ 'ਚ ਪੁੱਜੀ ਸੰਗਤ ਨੇ ਕਿਹਾ ਕਿ ਗੁਰਬਾਣੀ ਦਾ ਸਿਮਰਨ, ਨਾਮ ਜਪਣਾ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨਾ ਹੀ ਮਨੁੱਖੀ ਜੀਵਨ ਦਾ ਅਸਲ ਮਨੋਰਥ ਹੈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਜਿੱਥੇ ਮਨੁੱਖ ਨੂੰ ਅਧਿਆਤਮਿਕ ਸ਼ਾਂਤੀ ਪ੍ਰਦਾਨ ਕਰਦੇ ਹਨ, ਉੱਥੇ ਹੀ ਸੰਗਤ ਅੰਦਰ ਗੁਰੂਘਰ ਪ੍ਰਤੀ ਸ਼ਰਧਾ, ਸੇਵਾ, ਸਿਮਰਨ ਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।
ਅੰਤ ’ਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਉਪਰੰਤ ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ। ਹਰਭਜਨ ਕੌਰ, ਹਰਮਿੰਦਰ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀਕਲਾਂ, ਅਮਰਜੀਤ ਕੌਰ, ਬਲਜੀਤ ਕੌਰ, ਅਨੂਪ ਕੌਰ, ਦਵਿੰਦਰ ਕੌਰ ਸੋਹਲ, ਰਣਜੀਤ ਕੌਰ, ਮਨਜੀਤ ਕੌਰ ਬੱਬਲ, ਕੁਲਵੰਤ ਕੌਰ ਡੰਗ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਅਰਜਨ ਸਿੰਘ ਚੀਮਾ, ਪ੍ਰਭਜੋਤ ਸਿੰਘ ਇਆਲੀ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ, ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਨਾਰੰਗ, ਸੁਭਾਸ਼ ਗੋਇਲ ਵੀ ਗੁਰੂਘਰ ਨਤਮਸਤਕ ਹੋਏ।