- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਰੂਰੀ ਖ਼ਬਰ-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਐਸੋਸੀਏਸ਼ਨ ਵੱਲੋਂ ਨਵੇਂ ਜ਼ੋਨਲ ਕਮਿਸ਼ਨਰ ਸੇਖੋਂ ਦਾ ਸਵਾਗਤ

ਜ਼ਰੂਰੀ)
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਐਸੋਸੀਏਸ਼ਨ ਗਿੱਲ ਰੋਡ ਵੱਲੋਂ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਦੀ ਅਗਵਾਈ ਹੇਠ ਨਿਗਮ ਦੇ ਜ਼ੋਨ-ਸੀ ਦੇ ਨਵੇਂ ਨਿਯੁਕਤ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਦਾ ਨਿੱਘਾ ਸਵਾਗਤ ਕੀਤਾ ਗਿਆ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ। ਸਲੂਜਾ ਨੇ ਕਿਹਾ ਕਿ ਜਸ ਸੇਖੋਂ ਇਕ ਮਿਹਨਤੀ, ਇਮਾਨਦਾਰ ਤੇ ਜ਼ਮੀਨ ਨਾਲ ਜੁੜੇ ਹੋਏ ਅਧਿਕਾਰੀ ਹਨ, ਜੋ ਪੂਰੀ ਲਗਨ ਤੇ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹਨ। ਉਹ ਪਹਿਲਾਂ ਵੀ ਨਿਗਮ ਦੇ ਜ਼ੋਨ-ਸੀ ਵਿੱਚ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਇਸ ਕਾਰਨ ਉਹ ਇਲਾਕੇ ਦੀਆਂ ਸਮੱਸਿਆਵਾਂ ਅਤੇ ਸਥਿਤੀਆਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਜ਼ੋਨਲ ਕਮਿਸ਼ਨਰ ਆਮ ਲੋਕਾਂ ਤੇ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਨੂੰ ਮਿਲ ਕੇ ਸਮੱਸਿਆਵਾਂ ਦੱਸ ਸਕਦੇ ਹਨ। ਇਸ ਮੌਕੇ ਜਤਿੰਦਰ ਸਿੰਘ ਬੋਬੀ, ਦਮਨਦੀਪ ਸਿੰਘ ਸਲੂਜਾ, ਰਾਜੀਵ ਬਾਂਸਲ, ਜਤਿੰਦਰ ਸਿੰਘ ਮੱਕੜ, ਗੁਰਪ੍ਰੀਤ ਸਿੰਘ ਨੂਪੀ, ਨੀਲੂ ਓਬਰਾਏ, ਰਮੇਸ਼ ਕੁਮਾਰ, ਜਸਵਿੰਦਰ ਸਿੰਘ ਅਤੇ ਇੰਦਰ ਸਿੰਘ ਡੰਗ ਸਮੇਤ ਹੋਰ ਪਤਵੰਤੇ ਹਾਜ਼ਰ ਸਨ।