- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਪੰਜਾਬ ’ਚ ਕਾਂਗਰਸ ਦੀ ਵਾਪਸੀ ਦਾ ਮੁੱਢ ਬੰਨ੍ਹੇਗੀ-ਕਾਂਗਰਸੀ ਆਗੂ

ਜ਼ਰੂਰੀ)
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅੱਜ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਪੰਜਾਬ ਦੀ ਸਿਆਸਤ ਵਿੱਚ ਨਵਾਂ ਜੋਸ਼ ਭਰੇਗੀ ਤੇ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨਾ ਕੈਂਡ, ਲੰਬਰਦਾਰ ਪ੍ਰਦੀਪ ਸਿੰਘ ਕੈਂਡ, ਬਲਾਕ ਪ੍ਰਧਾਨ ਗੁਰਮੀਤ ਸਿੰਘ ਸਰੀਹ ਤੇ ਪਾਲੀ ਆਲਮਗੀਰ ਨੇ ਸਾਂਝੇ ਤੌਰ ’ਤੇ ਕੀਤਾ। ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਕਾਰਜਪ੍ਰਣਾਲੀ ਅਤੇ ਚੋਣ ਸੂਚੀਆਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਰਾਹੁਲ ਗਾਂਧੀ ਵੱਲੋਂ ਦੇਸ਼ ਪੱਧਰ ’ਤੇ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ, ਜਿਸ ਨਾਲ ਉਹ ਦੇਸ਼ ਦੀ ਸਿਆਸਤ ਵਿੱਚ ਇੱਕ ਮਜ਼ਬੂਤ ਆਗੂ ਵਜੋਂ ਉਭਰੇ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਬਾਵਜੂਦ ਭਾਜਪਾ ਨੇ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਉਛਾਲ ਕੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਸੱਤਾ ਹਾਸਲ ਕੀਤੀ ਪਰ ਅੱਜ ਮਹਿੰਗਾਈ, ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਵਰਗੀਆਂ ਸਮੱਸਿਆਵਾਂ ਨੇ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਭਾਜਪਾ ਦੀ ਵੰਡ ਪਾਊ ਸਿਆਸਤ ਨੂੰ ਦੇਸ਼ ਦੇ ਲੋਕ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਅਗਲੇ ਸਾਲ ਪੰਜਾਬ ਸਮੇਤ ਦੇਸ਼ ਦੇ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਸ਼ਾਨਦਾਰ ਪ੍ਰਦਰਸ਼ਨ ਕਰੇਗੀ।