ਇਨਸਾਫ਼ ਰੈਲੀ ’ਚ ਵਰਕਰਾਂ ਦਾ ਜੱਥਾ ਲੈ ਕੇ ਪਹੁੰਚੇ ਅਮਰਿੰਦਰ ਜੱਸੋਵਾਲ
ਇਨਸਾਫ ਰੈਲੀ ’ਚ ਵਰਕਰਾਂ ਦਾ ਜੱਥਾ ਲੈ ਕੇ ਪਹੁੰਚੇ ਅਮਰਿੰਦਰ ਜੱਸੋਵਾਲ
Publish Date: Wed, 04 Nov 2026 07:18 PM (IST)
Updated Date: Wed, 04 Nov 2026 07:20 PM (IST)
ਰਵੀ ਭਾਟੀਆ, ਪੰਜਾਬੀ ਜਾਗਰਣ ਲੁਧਿਆਣਾ/ਸਾਹਨੇਵਾਲ : ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੰਗਰੂਰ ਵਿੱਚ ਕੀਤੀ ਮਹਾਂ ਇਨਸਾਫ ਰੈਲੀ ਅੰਦਰ ਪੰਜਾਬੀ ਸੱਭਿਆਚਾਰ ਦੇ ਬਾਬਾ ਬੋਹੜ ਅਤੇ ਸਾਬਕਾ ਵਿਧਾਇਕ ਸਵਰਗੀ ਜਗਦੇਵ ਸਿੰਘ ਜੱਸੋਵਾਲ ਦੇ ਪੋਤਰੇ ਅਰਮਿੰਦਰ ਸਿੰਘ ਜਸੋਵਾਲ ਵੀ ਕਾਂਗਰਸੀ ਵਰਕਰਾਂ ਦਾ ਭਾਰੀ ਇਕੱਠ ਲੈ ਕੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਜੱਸੋਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀ ਮਹਾਂ ਇਨਸਾਫ ਰੈਲੀ ਦੇ ਲਈ ਪੰਜਾਬ ਦੇ ਲੋਕਾਂ ਅਤੇ ਕਾਂਗਰਸੀ ਵਰਕਰਾਂ ਦੇ ਅੰਦਰ ਭਾਰੀ ਉਤਸਾਹ ਸੀ ਕਿਉਂਕਿ ਰਾਹੁਲ ਗਾਂਧੀ ਨੂੰ ਪੰਜਾਬ ਦੇ ਲੋਕ ਦੇਸ਼ ਦੇ ਭਵਿੱਖ ਦੇ ਲੀਡਰ ਵਜੋਂ ਦੇਖਦੇ ਹਨ ਜਦੋਂ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਅਮਨ ਕਾਨੂੰਨ ਦੀ ਮਾੜੇ ਹੋ ਰਹੇ ਹਾਲਾਤਾਂ ਵੱਧ, ਰਹੇ ਭਰਿਸ਼ਟਾਚਾਰ ਤੋਂ ਛੁਟਕਾਰਾ ਪਾ ਕੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਵਰਿੰਦਰ ਸਿੰਘ ਸੇਖੋਂ, ਹਰਜੋਤ ਸਿੰਘ ਧਨੋਹਾ, ਪ੍ਰਿਤਪਾਲ ਸਿੰਘ ਧਾਲੀਵਾਲ, ਗੁਰਿੰਦਰ ਸਿੰਘ ਸੇਖੋ, ਮਨੀ ਕੁਲਾਰ, ਗਗਨਦੀਪ ਸਿੰਘ ਸਿੱਧੂ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।