ਨਿੰਮਾ ਤੇ ਰੰਗੀ ਦੀ ਅਗਵਾਈ ਹੇਠ ਵੱਡਾ ਜੱਥਾ ਇਨਸਾਫ਼ ਰੈਲੀ ’ਚ ਸ਼ਾਮਲ ਹੋਇਆ
ਨਿੰਮਾ ’ਤੇ ਰੰਗੀ ਦੀ ਅਗਵਾਈ ਹੇਠ ਵੱਡਾ ਜੱਥਾ ਇਨਸਾਫ ਰੈਲੀ ’ਚ ਸ਼ਾਮਲ ਹੋਇਆ
Publish Date: Wed, 04 Nov 2026 07:20 PM (IST)
Updated Date: Wed, 04 Nov 2026 07:23 PM (IST)
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ : ਕਸਬਾ ਡੇਹਲੋਂ ਦੇ ਸਾਬਕਾ ਸਰਪੰਚ ਨਿਰਮਲ ਸਿੰਘ ਨਿੰਮਾ ਅਤੇ ਪਿੰਡ ਰੰਗੀਆਂ ਦੇ ਸਾਬਕਾ ਸਰਪੰਚ ਗੁਰਜੀਤ ਸਿੰਘ ਰੰਗੀ ਦੀ ਅਗਵਾਈ ਹੇਠ ਵੱਡਾ ਜੱਥਾ ਇਨਸਾਫ ਰੈਲੀ ਵਿੱਚ ਸ਼ਾਮਲ ਹੋਇਆ। ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰ, ਲੋਕ ਹਿੱਤਾਂ ਅਤੇ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਕੰਮ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ਤੇ ਵਰਕਰਾਂ ਦੀ ਭੂਮਿਕਾ ਬਹੁਤ ਅਹਿਮ ਹੈ। ਕਿਸੇ ਵੀ ਸਿਆਸੀ ਪਾਰਟੀ ਦੀ ਤਾਕਤ ਉਸ ਦੇ ਮਿਹਨਤੀ ਅਤੇ ਸਮਰਪਿਤ ਵਰਕਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਵੱਡੀ ਗਿਣਤੀ ਵਿੱਚ ਵਰਕਰਾਂ ਦਾ ਰੈਲੀ ਲਈ ਇਕੱਠੇ ਹੋ ਕੇ ਜਾਣਾ ਪਾਰਟੀ ਪ੍ਰਤੀ ਉਨ੍ਹਾਂ ਦੇ ਜੁੜਾਅ ਅਤੇ ਸਰਗਰਮੀ ਨੂੰ ਦਰਸਾਉਂਦਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਵੱਲੋਂ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਦੇ ਮੁੱਦਿਆਂ ਨੂੰ ਉਠਾਉਣ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਵਰਕਰ ਪੂਰੀ ਤਰ੍ਹਾਂ ਸਹਿਯੋਗ ਦੇ ਰਹੇ ਹਨ। ਉਨ੍ਹਾਂ ਰੈਲੀ ਵਿੱਚ ਸ਼ਾਮਲ ਹੋਏ ਸਮੂਹ ਵਰਕਰਾਂ, ਅਹੁਦੇਦਾਰਾਂ ਅਤੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਰਕਰਾਂ ਦਾ ਸਹਿਯੋਗ ਅਤੇ ਏਕਤਾ ਹੀ ਪਾਰਟੀ ਦੀਆਂ ਸਰਗਰਮੀਆਂ ਨੂੰ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।