ਗੁਰੂ ਨਾਨਕ ਪਬਲਿਕ ਸਕੂਲ ਦੇ ਸੀਨੀਅਰ ਵਿੰਗ ਦਾ ਸਾਲਾਨਾ ਸਮਾਗਮ ਕਰਵਾਇਆ ਜ਼ਰੂਰੀ ਖ਼ਬਰ:ਗੁਰੂ ਨਾਨਕ ਪਬਲਿਕ ਸਕੂਲ ਦੇ ਸੀਨੀਅਰ ਵਿੰਗ ਨੇ ਸਲਾਨਾ ਸਮਾਗਮ ਕਰਵਾਇਆ
Publish Date: Wed, 04 Nov 2026 07:30 PM (IST)
Updated Date: Wed, 04 Nov 2026 07:32 PM (IST)
ਰਵੀ ਬਿਡਲਾ, ਪੰਜਾਬੀ ਜਾਗਰਣ ਲੁਧਿਆਣਾ : ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਨੇ ਆਪਣੇ ਸੀਨੀਅਰ ਵਿੰਗ ਦਾ ਸਲਾਨਾ ਸਮਾਗਮ ਕਰਵਾਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਦਮਸ੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ (ਮੈਂਬਰ ਰਾਜ ਸਭਾ) ਅਤੇ ਡਾ. ਮਨੋਜ ਕੁਮਾਰ (ਐਡੀਸ਼ਨਲ ਡਾਇਰੈਕਟਰ ਜਨਰਲ, ਡਾਇਰੈਕਟੋਰੇਟ ਜਨਰਲ ਆਫ਼ ਜੀਐਸਟੀ ਇੰਟੈਲੀਜੈਂਸ) ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਆਰਪੀਸੀ ਹਸਪਤਾਲ ਦੇ ਡਾਇਰੈਕਟਰ ਅਮਨਦੀਪ ਸਿੰਘ ਸਾਹੀ, ਮਿਲਕੀਵੇ ਇਮੀਗ੍ਰੇਸ਼ਨ ਕੈਨੇਡਾ ਦੇ ਜਸਪ੍ਰੀਤ ਸਿੰਘ ਗਰੇਵਾਲ, ਟਰੱਸਟੀ ਗੁਰਚਰਨ ਸਿੰਘ ਗਰੇਵਾਲ, ਗੁਰਮੀਤ ਸਿੰਘ ਕੁਲਾਰ,ਜਨਰਲ ਸਕੱਤਰ ਸੁਰਿੰਦਰ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਕੌਰ ਨੇ ਵੀ ਆਪਣੀ ਹਾਜ਼ਰੀ ਨਾਲ ਇਸ ਸਮਾਗਮ ਦੀ ਸ਼ੋਭਾ ਵਧਾਈ।ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਇਸ ਮੌਕੇ ਡਾ. ਸਾਹਨੀ ਨੇ ਵਿੱਦਿਅਕ ਉੱਤਮਤਾ ਦੇ ਨਾਲ-ਨਾਲ ਮਜ਼ਬੂਤ ਨੈਤਿਕ ਕਦਰਾਂ-ਕੀਮਤਾਂ ਨੂੰ ਵਿਕਸਤ ਕਰਨ ਦੀ ਮਹੱਤਤਾ ਤੇ ਜ਼ੋਰ ਦਿੱਤਾ। ਡਾ. ਮਨੋਜ ਕੁਮਾਰ ਨੇ ਵਿਦਿਆਰਥੀਆਂ ਨੂੰ ਅਰਥਪੂਰਨ ਸਾਹਿਤ ਪੜ੍ਹਨ ਲਈ ਉਤਸ਼ਾਹਿਤ ਕੀਤਾ। ਕੁਲਾਰ ਨੇ ਵੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਸਕੂਲ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਨਾਨਕੀਅਨਜ਼ ਦੀਆਂ ਅਕਾਦਮਿਕ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਨੂੰ ਪੇਸ਼ ਕੀਤਾ ਗਿਆ, ਉਨ੍ਹਾਂ ਦੀ ਪ੍ਰਤਿਭਾ ਅਤੇ ਪ੍ਰਾਪਤੀਆਂ ਦਾ ਜਸ਼ਨ ਮਨਾਇਆ ਗਿਆ। ਸ਼ਾਮ ਦਾ ਭਾਵਨਾਤਮਕ ਮੁੱਖ ਆਕਰਸ਼ਣ ਧੰਨ ਮਾਤਾ ਗੁਜਰੀ ਜੀ ਨਾਟਕੀ ਪੇਸ਼ਕਾਰੀ ਸੀ, ਜੋ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸਰਵਉੱਚ ਕੁਰਬਾਨੀ ਨੂੰ ਇੱਕ ਭਾਵਪੂਰਤ ਸ਼ਰਧਾਂਜਲੀ ਸੀ। ਪ੍ਰਿੰਸੀਪਲ ਡਾ. ਗਿਨਾਕਸ਼ੀ ਕਪੂਰ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਕਦਰਾਂ ਕੀਮਤਾਂ ਵਾਲੇ ਵਿਦਿਆਰਥੀਆਂ ਨੂੰ ਘੜਨ, ਉਨਾਂ ਦੇ ਚਰਿੱਤਰ ਦੇ ਨਿਰਮਾਣ ਵਿੱਚ ਮਾਪਿਆਂ ਦੀ ਬਹੁਤ ਵੱਡੀ ਜਿੰਮੇਵਾਰੀ ਹੈ।