ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ’ਚ ਜਪ ਤਪ ਚੌਪਹਿਰਾ ਸਮਾਗਮ ਕਰਵਾਇਆ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਜਪ-ਤਪ ਚੌਪਹਿਰਾ ਸਮਾਗਮ ਕਰਵਾਇਆ
Publish Date: Wed, 04 Nov 2026 07:35 PM (IST)
Updated Date: Wed, 04 Nov 2026 07:38 PM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ : ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹਰ ਬੁੱਧਵਾਰ ਦੀ ਤਰ੍ਹਾਂ ਜਪ ਤਪ ਚੌਪਹਿਰਾ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਇਸ ਦੇ ਨਾਲ ਹੀ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕੀਤਾ ਗਿਆ।ਸਮਾਗਮ ਦੌਰਾਨ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ, ਅਦੁੱਤੀ ਕੁਰਬਾਨੀ ਅਤੇ ਸਿੱਖੀ ਸਿਦਕ ਨੂੰ ਸਮਰਪਿਤ ਸ਼ਬਦ ਗਾਇਨ ਕਰਦਿਆਂ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸਮੁੱਚਾ ਗੁਰਦੁਆਰਾ ਸਾਹਿਬ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਗੂੰਜ ਉੱਠਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਬਾਣੀ ਦਾ ਜਾਪ ਅਤੇ ਨਾਮ ਸਿਮਰਨ ਮਨੁੱਖ ਦੇ ਜੀਵਨ ਵਿੱਚ ਸ਼ਾਂਤੀ, ਨਿਮਰਤਾ ਅਤੇ ਸੇਵਾ ਦੀ ਭਾਵਨਾ ਪੈਦਾ ਕਰਦਾ ਹੈ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਦੌਰਾਨ ਟਰੱਸਟੀ ਮੈਂਬਰ ਸੁਖਵਿੰਦਰਪਾਲ ਸਿੰਘ ਲਾਲੀ ਸਰਨਾ, ਅਮਰਜੀਤ ਸਿੰਘ ਟਿੱਕਾ, ਨਵਨੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਜੀਤ ਸਿੰਘ ਟਿੱਕਾ, ਅਮਰਪਾਲ ਸਿੰਘ ਸਰਨਾ, ਹਰਵਿੰਦਰ ਪਾਲ ਸਿੰਘ ਚਾਵਲਾ, ਜਸਵਿੰਦਰ ਸਿੰਘ ਸੇਠੀ ਵੀ ਗੁਰੂ ਘਰ ਨਤਮਸਤਕ ਹੋਏ।