- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਨਸਾਫ਼ ਰੈਲੀ ’ਚ ਯੂਥ ਕਾਂਗਰਸ ਹਲਕਾ ਗਿੱਲ ਦਾ ਵੱਡਾ ਜੱਥਾ ਹੋਇਆ ਸ਼ਾਮਲ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ
ਡੇਹਲੋਂ/ਆਲਮਗੀਰ : ਸੰਗਰੂਰ ਵਿਖੇ ਕਾਂਗਰਸ ਪਾਰਟੀ ਵੱਲੋਂ ਕਰਵਾਈ ਗਈ ਇਨਸਾਫ਼ ਰੈਲੀ ਵਿੱਚ ਯੂਥ ਕਾਂਗਰਸ ਹਲਕਾ ਗਿੱਲ ਦੇ ਪ੍ਰਧਾਨ ਹਰਜੋਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਨੌਜਵਾਨਾਂ ਦਾ ਇੱਕ ਵੱਡਾ ਜੱਥਾ ਸ਼ਾਮਲ ਹੋਇਆ। ਇਸ ਮੌਕੇ ਯੂਥ ਕਾਂਗਰਸ ਦੇ ਵਰਕਰਾਂ ਨੇ ਰੈਲੀ ਵਿੱਚ ਸ਼ਮੂਲੀਅਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਵਿਚਾਰ ਸੁਣੇ। ਇਸ ਮੌਕੇ ਪ੍ਰਧਾਨ ਹਰਜੋਤ ਸਿੰਘ ਗਰੇਵਾਲ ਨੇ ਕਿਹਾ ਕਿ ਯੂਥ ਕਾਂਗਰਸ ਦੇ ਵਰਕਰ ਆਪਣੇ ਮਹਿਬੂਬ ਆਗੂ ਰਾਹੁਲ ਗਾਂਧੀ ਦੇ ਵਿਚਾਰ ਸੁਣਨ ਲਈ ਬੇਹੱਦ ਉਤਸ਼ਾਹਿਤ ਸਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਸੋਚ ਅਤੇ ਵਿਚਾਰਾਂ ਤੋਂ ਸੇਧ ਲੈ ਕੇ ਅੱਜ ਦਾ ਨੌਜਵਾਨ ਆਪਣੇ ਹੱਕਾਂ ਦੀ ਲੜਾਈ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਦੇਸ਼ ਅਤੇ ਸਮਾਜ ਦੇ ਵਿਕਾਸ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਯੂਥ ਕਾਂਗਰਸ ਹਲਕਾ ਗਿੱਲ ਦੇ ਵਰਕਰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹਨ। ਇਸ ਮੌਕੇ ਲੁਧਿਆਣਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਮਨਸੁਖਬੀਰ ਸਿੰਘ ਪਨੈਚ,ਗਗਨਦੀਪ ਸਿੰਘ ਵਾਈਸ ਪ੍ਰਧਾਨ, ਸਨੀ ਦੁਗਰੀ ਬਲਾਕ ਪ੍ਰਧਾਨ,ਪ੍ਰਿੰਸ ਧਾਲੀਵਾਲ ਮੀਡੀਆ ਇੰਚਾਰਜ, ਜਸ ਰੁੜਕਾ,ਉਧਮਵੀਰ ਸਿੰਘ ਸਿੱਧੂ,ਬਵਨੀਤ ਸਿੰਘ, ਸੁਬਮ,ਜਤਿੰਦਰ ਸਿੰਘ, ਸਤਨਾਮ ਸਿੰਘ,ਗੁਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਕਾਂਗਰਸ ਦੇ ਵਰਕਰ ਹਾਜ਼ਰ ਸਨ।