- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਨਸਾਫ ਰੈਲੀ ’ਚ ਵਰਕਰਾਂ ਦਾ ਜੱਥਾ ਲੈ ਕੇ ਪਹੁੰਚੇ ਅਮਰਿੰਦਰ ਜੱਸੋਵਾਲ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੰਗਰੂਰ ਵਿੱਚ ਕੀਤੀ ਮਹਾਂ ਇਨਸਾਫ ਰੈਲੀ ਅੰਦਰ ਪੰਜਾਬੀ ਸੱਭਿਆਚਾਰ ਦੇ ਬਾਬਾ ਬੋਹੜ ਅਤੇ ਸਾਬਕਾ ਵਿਧਾਇਕ ਸਵ. ਜਗਦੇਵ ਸਿੰਘ ਜੱਸੋਵਾਲ ਦੇ ਪੋਤਰੇ ਅਰਮਿੰਦਰ ਸਿੰਘ ਜਸੋਵਾਲ ਵੀ ਕਾਂਗਰਸੀ ਵਰਕਰਾਂ ਦਾ ਭਾਰੀ ਇਕੱਠ ਲੈ ਕੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਜੱਸੋਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀ ਮਹਾਂ-ਇਨਸਾਫ ਰੈਲੀ ਲਈ ਪੰਜਾਬ ਦੇ ਲੋਕਾਂ ਅਤੇ ਕਾਂਗਰਸੀ ਵਰਕਰਾਂ ਦੇ ਅੰਦਰ ਭਾਰੀ ਉਤਸ਼ਾਹ ਸੀ ਕਿਉਂਕਿ ਰਾਹੁਲ ਗਾਂਧੀ ਨੂੰ ਪੰਜਾਬ ਦੇ ਲੋਕ ਦੇਸ਼ ਦੇ ਭਵਿੱਖ ਦੇ ਲੀਡਰ ਵਜੋਂ ਦੇਖਦੇ ਹਨ ਜਦੋਂ ਕਿ ਪੰਜਾਬ ਅੰਦਰ ‘ਆਪ’ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਅਮਨ ਕਾਨੂੰਨ ਦੀ ਮਾੜੇ ਹੋ ਰਹੇ ਹਾਲਾਤਾਂ ਵੱਧ, ਰਹੇ ਭਰਿਸ਼ਟਾਚਾਰ ਤੋਂ ਛੁਟਕਾਰਾ ਪਾ ਕੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਵਰਿੰਦਰ ਸਿੰਘ ਸੇਖੋ, ਹਰਜੋਤ ਸਿੰਘ ਧਨੋਹਾ, ਪ੍ਰਿਤਪਾਲ ਸਿੰਘ ਧਾਲੀਵਾਲ, ਗੁਰਿੰਦਰ ਸਿੰਘ ਸੇਖੋ, ਮਨੀ ਕੁਲਾਰ, ਗਗਨਦੀਪ ਸਿੰਘ ਸਿੱਧੂ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।