- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੇਬੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਵਿਧਾਨ ਸਭਾ ਹਲਕਾ ਕੇਂਦਰੀ ਦੇ ਮੁਹੱਲਾ ਹਰਚਰਨ ਨਗਰ ਵਿਖੇ ਇੱਕ ਲੜਕੀ ਦੀ ਦੁਖਦਾਈ ਮੌਤ ਤੋਂ ਬਾਅਦ ਭਾਜਪਾ ਦੇ ਸੂਬਾ ਖਜ਼ਾਨਚੀ ਅਤੇ ਹਲਕਾ ਕੇਂਦਰੀ ਇੰਚਾਰਜ ਗੁਰਦੇਵ ਸ਼ਰਮਾ ਦੇਬੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਉਨ੍ਹਾਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੰਦਿਆਂ ਸ਼ਹਿਰ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਦੋਸ਼ਾਂ ਅਨੁਸਾਰ ਇਕ ਨੌਜਵਾਨ ਲੜਕੀ ਨੂੰ ਵਿਆਹ ਲਈ ਲਗਾਤਾਰ ਤੰਗ-ਪਰੇਸ਼ਾਨ ਕਰ ਰਿਹਾ ਸੀ ਤੇ ਉਸ ਵੱਲੋਂ ਕਥਿਤ ਤੌਰ ’ਤੇ ਫਾਇਰਿੰਗ ਵੀ ਕੀਤੀ ਸੀ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਪਿਛਲੇ ਤਿੰਨ ਮਹੀਨਿਆਂ ਤੋਂ ਮਾਮਲਾ ਪੁਲਿਸ ਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਧਿਆਨ ’ਚ ਸੀ ਤਾਂ ਸਮੇਂ ਸਿਰ ਠੋਸ ਕਾਰਵਾਈ ਕਿਉਂ ਨਹੀਂ ਹੋਈ? ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਦੀ ਸਰਕਾਰ ਦੇ ਰਾਜ-ਕਾਲ ’ਚ ਅਪਰਾਧਿਕ ਅਨਸਰਾਂ ਦੇ ਹੌਸਲੇ ਵਧ ਰਹੇ ਹਨ। ਦੇਬੀ ਨੇ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਤੇ ਲਾਪਰਵਾਹ ਪੁਲਿਸ ਮੁਲਾਜ਼ਮਾਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ। ਭਾਜਪਾ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਡਟ ਕੇ ਖੜ੍ਹੀ ਰਹੇਗੀ।