- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

-ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਕਰਵਾਇਆ ਕੀਰਤਨ
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਕਰਵਾਇਆ। ਭਾਈ ਪਲਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਜੀਵਨ ਫਲਸਫੇ ਉਪਰ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਸੇਵਾ ਤੇ ਸਿਮਰਨ ਦੇ ਪੁੰਜ ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਸਮੁੱਚੀ ਲੋਕਾਈ ਨੂੰ ਸ਼ਾਝੀਵਾਲਤਾ ਦਾ ਸੁਨੇਹਾ ਦੇ ਕੇ ਮੁਨੱਖੀ ਜੀਵਨ ਜਾਂਚ ਨੂੰ ਇਕ ਨਵੀਂ ਸੇਧ ਪ੍ਰਦਾਨ ਕੀਤੀ ਉੱਥੇ ਸੇਵਾ ਦੇ ਸਕੰਲਪ ਦੀ ਅਹਿਮੀਅਤ ਨੂੰ ਹੋਰ ਉਭਾਰਦਿਆਂ ਹੋਇਆ ਸੰਗਤ ਨੂੰ ਦੀਨ ਦੁਖੀਆਂ ਦੀ ਵੱਧ ਤੋਂ ਵੱਧ ਸੇਵਾ ਕਰਨ ਦੀ ਤਾਕੀਦ ਵੀ ਕੀਤੀ।
ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ’ਤੇ ਭਾਈ ਪਲਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ। ਕੀਰਤਨ ਸਮਾਗਮ ’ਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਦਸਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਮਹਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐੱਨਪੀ ਸਿੰਘ ਕਥੂਰੀਆ, ਤਜਿੰਦਰਪਾਲ ਸਿੰਘ ਮੱਕੜ, ਰਘਬੀਰ ਸਿੰਘ, ਗੁਰਬਚਨ ਸਿੰਘ,ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਸੁਰਜੀਤ ਸਿੰਘ ਮਨਚੰਦਾ, ਤਜਿੰਦਰਪਾਲ ਸਿੰਘ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ ,ਹਰਚਰਨ ਸਿੰਘ ਕਾਲੜਾ,ਕਵੰਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।