- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਸਾ ਸਿੰਘ ਆਜ਼ਾਦ ਦੀ ਅਗਵਾਈ ਹੇਠ ਵਫ਼ਦ ਨੇ ਏਡੀਸੀਪੀ. ਨਾਲ ਕੀਤੀ ਮੁਲਾਕਾਤ

15
ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ, ਲੁਧਿਆਣਾ
ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਦੀ ਅਗਵਾਈ ਹੇਠ ਮੀਤ ਪ੍ਰਧਾਨ ਸ਼ਿਵਮ ਕੁਮਾਰ, ਲਖਵਿੰਦਰ ਸਿੰਘ ਆਦਿ ਆਗੂਆਂ ਦੇ ਇੱਕ ਵਫ਼ਦ ਨੇ ਏਡੀਸੀਪੀ. ਲੁਧਿਆਣਾ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਇਲਾਕੇ ਵਿੱਚ ਵਧ ਰਹੀਆਂ ਅਪਰਾਧਿਕ ਵਾਰਦਾਤਾਂ ਅਤੇ ਨਸ਼ਾ ਤਸਕਰੀ ਦੇ ਗੰਭੀਰ ਮੁੱਦੇ ਚੁੱਕੇ। ਵਫ਼ਦ ਨੇ ਪੁਲਿਸ ਪ੍ਰਸ਼ਾਸਨ ਤੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਪੁਲਸ ਗਸ਼ਤ ਵਧਾਉਣ ਦੀ ਮੰਗ ਕੀਤੀ। ਇਸ ਮੌਕੇ ਵਫ਼ਦ ਦੇ ਆਗੂ ਆਸਾ ਸਿੰਘ ਨੇ ਦੱਸਿਆ ਕਿ ਲਾਡੋਵਾਲ ਅਧੀਨ ਆਉਂਦੇ ਤਲਵੰਡੀ ਕਲਾਂ, ਪੰਜਢੇਰਾ, ਰਜ਼ਾਪੁਰ, ਭੋਲੇਵਾਲ ਜਦੀਦ, ਰੱਜੋਵਾਲ, ਨੂਰਪੁਰ ਬੇਟ, ਫਤਿਹਗੜ੍ਹ ਗੁੱਜਰਾਂ, ਬੌਕੜ ਡੋਗਰਾਂ ਸਮੇਤ ਹੋਰ ਨੇੜਲੇ ਪਿੰਡਾਂ ਵਿੱਚ ਚਿੱਟੇ ਵਰਗੇ ਘਾਤਕ ਨਸ਼ਿਆਂ ਦੀ ਤਸਕਰੀ ਵਧ ਰਹੀ ਹੈ। ਨਸ਼ਿਆਂ ਦੀ ਲਪੇਟ ਵਿੱਚ ਆ ਕੇ ਕਈ ਨੌਜਵਾਨ ਆਪਣੀਆਂ ਜ਼ਿੰਦਗੀਆਂ ਬਰਬਾਦ ਕਰ ਚੁੱਕੇ ਹਨ, ਜਿਸ ਕਾਰਨ ਮਾਪਿਆਂ ਅਤੇ ਸਮਾਜ ਵਿੱਚ ਚਿੰਤਾ ਦਾ ਮਾਹੌਲ ਹੈ।ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਚੋਰੀਆਂ, ਲੁੱਟ-ਖੋਹ ਤੇ ਹੋਰ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਪਾਇਆ ਜਾ ਰਿਹਾ ਹੈ। ਵਫ਼ਦ ਨੇ ਕੁਝ ਸਫ਼ੈਦਪੋਸ਼ ਵਿਅਕਤੀਆਂ ਵੱਲੋਂ ਕਥਿਤ ਤੌਰ 'ਤੇ ਨਸ਼ਾ ਤਸਕਰਾਂ ਨੂੰ ਪਨਾਹ ਦੇਣ ਦੇ ਦੋਸ਼ ਵੀ ਲਗਾਏ ਅਤੇ ਇਸ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਸ ਪ੍ਰਸ਼ਾਸਨ ਗੰਭੀਰਤਾ ਨਾਲ ਕਦਮ ਚੁੱਕੇ। ਏਡੀਸੀਪੀ. ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਮਾਮਲੇ ਵੱਲ ਤੁਰੰਤ ਧਿਆਨ ਦਿੱਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।