ਅਟਵਾਲ ਨੇ ਕੰਕਰੀਟ ਨਾਲ ਬਣਨ ਵਾਲੀ ਸੜਕ ਦਾ ਕੰਮ ਕਰਵਾਇਆ ਸ਼ੁਰੂ
ਅਟਵਾਲ ਨੇ ਕੰਕਰੀਟ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਕੀਤੀ ਸ਼ੁਰੂਆਤ
Publish Date: Fri, 06 Nov 2026 07:28 PM (IST)
Updated Date: Sat, 07 Nov 2026 04:03 AM (IST)
ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ, ਲੁਧਿਆਣਾ ਇਲਾਕਾ ਕੌਂਸਲਰ ਅਰਾਧਨਾ ਅਟਵਾਲ ਦੇ ਯਤਨਾਂ ਸਦਕਾ ਵਿਧਾਨ ਸਭਾ ਵਾਰਡ-89 ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਚੱਲ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਸੀਨੀਅਰ ਨੇਤਾ ਸਾਬਕਾ ਕੌਂਸਲਰ ਲਾਲਾ ਸੁਰਿੰਦਰ ਅਟਵਾਲ ਵੱਲੋਂ ਵਾਰਡ-89 ਅਧੀਨ ਪੈਂਦੇ ਭਾਈ ਮੰਨਾ ਸਿੰਘ ਨਗਰ ਵਿਖੇ ਕੰਕਰੀਟ ਦੀ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ ਗਿਆ। ਅਟਵਾਲ ਅਨੁਸਾਰ ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕੀਤਾ ਗਿਆ ਹੈ, ਜਿਸ ਤਹਿਤ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਨਵੀਆਂ ਸੜਕਾਂ ਬਣਾਉਣ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੀਆਂ ਪੁਰਾਣੀਆਂ ਸੜਕਾਂ ਅਤੇ ਗਲੀਆਂ ਟੁੱਟੀਆਂ ਹੋਈਆਂ ਸਨ, ਜੋ ਕਈ ਵਾਰ ਹਾਦਸਿਆਂ ਦਾ ਕਾਰਨ ਵੀ ਬਣਦੀਆਂ ਸਨ। ਨਵੀਆਂ ਸੜਕਾਂ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਵਾਰਡ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਵਾਰਡ ਦੇ ਹਰ ਇਲਾਕੇ ’ਚ ਵਿਕਾਸ ਕੰਮ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਮੁਨੀਸ਼ ਜਨਾਗਲ, ਰਜਿੰਦਰ ਕੁਮਾਰ,ਸੁਰਜ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।