- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੇਲ ਬੀਜਾਂ ਦੀ ਕਾਸ਼ਤ ’ਤੇ ਪ੍ਰੋਸੈਸਿੰਗ ਬਾਰੇ ਪੰਜ ਰੋਜ਼ਾ ਸਿਖਲਾਈ ਕੋਰਸ ਕਰਵਾਇਆ

12
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ, ਜਿਸ ਵਿੱਚ ਲਗਭਗ 20 ਸਿਖਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਡਾ. ਰੁਪਿੰਦਰ ਕੌਰ, ਸਹਿਯੋਗੀ ਨਿਰਦੇਸ਼ਕ (ਸਕਿੱਲ ਡਿਵੈਲਪਮੈਂਟ) ਨੇ ਕਿਹਾ ਕਿ ਕੋਰਸ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਤੇ ਉਨ੍ਹਾਂ ਦੀ ਪ੍ਰੋਸੈਸਿੰਗ ਲਈ ਉਤਸ਼ਾਹਿਤ ਕਰਨਾ ਹੈ, ਤਾਂ ਜੋ ਉਹ ਆਮਦਨ ਵਿੱਚ ਵਾਧਾ ਕਰ ਸਕਣ। ਕੋਰਸ ਕੋਆਰਡੀਨੇਟਰ ਡਾ. ਕੁਲਵੀਰ ਕੌਰ ਨੇ ਇਸ ਨੂੰ ਛੋਟੇ ਕਿਸਾਨਾਂ ਲਈ ਲਾਹੇਵੰਦ ਦੱਸਿਆ। ਕੋਰਸ ਦੌਰਾਨ ਯੂਨੀਵਰਸਿਟੀ ਦੇ ਮਾਹਿਰਾਂ ਨੇ ਰਾਇਆ-ਸਰ੍ਹੋਂ, ਸੂਰਜਮੁਖੀ, ਮੂੰਗਫਲੀ ਅਤੇ ਤਿਲਾਂ ਦੀ ਕਾਸ਼ਤ, ਬੀਜ ਉਤਪਾਦਨ, ਕੀਟ ਤੇ ਬਿਮਾਰੀ ਪ੍ਰਬੰਧਨ, ਤੇਲ ਦੀ ਗੁਣਵੱਤਾ ਅਤੇ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ। ਸਿਖਿਆਰਥੀਆਂ ਨੂੰ ਪਾਇਲਟ ਪਲਾਂਟ ਦਾ ਦੌਰਾ ਵੀ ਕਰਵਾਇਆ ਗਿਆ ਅਤੇ ਤੇਲ ਕੱਢਣ ਦੀਆਂ ਮਕੈਨੀਕਲ ਤੇ ਰਸਾਇਣਕ ਵਿਧੀਆਂ ਬਾਰੇ ਦੱਸਿਆ। ਇਸ ਤੋਂ ਇਲਾਵਾ ਖੁਰਾਕ ਸੁਰੱਖਿਆ ਤੇ ਖੇਤੀ ਉੱਦਮਤਾ ਬਾਰੇ ਵੀ ਸਿਖਲਾਈ ਦਿੱਤੀ ਗਈ। ਅੰਤ ਵਿੱਚ ਕੰਵਲਜੀਤ ਕੌਰ ਨੇ ਸਿਖਿਆਰਥੀਆਂ ਅਤੇ ਮਾਹਿਰਾਂ ਦਾ ਧੰਨਵਾਦ ਕੀਤਾ।