- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਮ ਵਿਖੇ ਐਨਐਸਕਿਊਐਫ ਲੈਬ ਦਾ ਉਦਘਾਟਨ

24
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਮ ਵਿਖੇ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ 18 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਐੱਨਐੱਸਕਿਊਐੱਫ ਲੈਬ ਦਾ ਚੇਅਰਮੈਨ ਜਗਦੀਪ ਸਿੰਘ ਜੱਗੀ ਦਿਓਲ ਵੱਲੋਂ ਲੋਕ ਅਰਪਣ ਕੀਤੀ ਗਈ । ਇਸ ਮੌਕੇ ਚੇਅਰਮੈਨ ਜੱਗੀ ਦਿਉਲ ਨੇ ਕਿਹਾ ਕਿ ਇਸ ਲੈਬ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੰਸਟਰਕਸ਼ਨ ਟ੍ਰੇਡ ਨਾਲ ਸਬੰਧਤ ਤਕਨੀਕੀ ਤੇ ਵਿਹਾਰਕ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਹੁਨਰ ਨੂੰ ਵਿਕਸਿਤ ਕਰਨਾ ਅਤੇ ਭਵਿੱਖ ’ਚ ਰੁਜ਼ਗਾਰ ਦੇ ਯੋਗ ਬਣਾਉਣਾ ਹੈ। ਇਸ ਮੌਕੇ ਸਕੂਲ ਮੁਖੀ ਨਵਜੋਤ ਸਿੰਘ ਨੇ ਪਹੁੰਚੇ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਜਗਰੂਪ ਸਿੰਘ ਮੈਂਬਰ ਬਲਾਕ ਸੰਮਤੀ, ਅੰਕੁਸ਼ ਗੋਇਲ ਬਲਾਕ ਪ੍ਰਧਾਨ, ਹਰਜੋਧ ਸਿੰਘ ਮੈਂਬਰ ਬਲਾਕ ਸੰਮਤੀ, ਜਸਪ੍ਰੀਤ ਸਿੰਘ, ਬੂਟਾ ਸਿੰਘ, ਹਰਵਿੰਦਰਪਾਲ ਸਿੰਘ, ਸੁਰਿੰਦਰ ਸਿੰਘ ਅਤੇ ਹਰਭਜਨ ਸਿੰਘ ਤੇ ਸਕੂਲ ਸਟਾਫ਼ ਵਿੱਚ ਅਮਨਦੀਪ ਕੌਰ, ਕੁਲਵਿੰਦਰ ਕੌਰ, ਗੁਰਜਿੰਦਰ ਸਿੰਘ, ਸਨਵਿੰਦਰ ਕੌਰ, ਜਤਿੰਦਰ ਸਿੰਘ, ਸਰਬਜੀਤ ਸਿੰਘ, ਰਾਜਦੀਪ ਕੌਰ, ਅਮਨਪ੍ਰੀਤ ਕੌਰ, ਰਾਕੇਸ਼ਪਾਲ ਸਿੰਘ ਤੇ ਸੁਖਪ੍ਰੀਤ ਕੌਰ ਹਾਜ਼ਰ ਸਨ।