- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਅਟਵਾਲ ਨੇ ਵਾਰਡ ਨੰਬਰ 89 'ਚ ਕੰਕਰੀਟ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਕੀਤੀ ਸ਼ੁਰੂਆਤ

ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ ਲੁਧਿਆਣਾ
ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਸ਼ੀਰਵਾਦ ਤਹਿਤ ਅਤੇ ਇਲਾਕਾ ਕੌਂਸਲਰ ਅਰਾਧਨਾ ਅਟਵਾਲ ਦੇ ਯਤਨਾਂ ਸਦਕਾ ਵਿਧਾਨ ਸਭਾ ਵਾਰਡ ਨੰਬਰ 89 ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਚੱਲ ਰਹੀ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸਾਬਕਾ ਕੌਂਸਲਰ ਲਾਲਾ ਸੁਰਿੰਦਰ ਅਟਵਾਲ ਵੱਲੋਂ ਵਾਰਡ ਨੰਬਰ 89 ਅਧੀਨ ਪੈਂਦੇ ਭਾਈ ਮੰਨਾ ਸਿੰਘ ਨਗਰ ਵਿਖੇ ਕੰਕਰੀਟ ਦੀ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ ਗਿਆ।
ਅਟਵਾਲ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕੀਤਾ ਗਿਆ ਹੈ, ਜਿਸ ਤਹਿਤ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਨਵੀਆਂ ਸੜਕਾਂ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੀਆਂ ਪੁਰਾਣੀਆਂ ਸੜਕਾਂ ਅਤੇ ਗਲੀਆਂ ਟੁੱਟੀਆਂ ਹੋਈਆਂ ਸਨ, ਜੋ ਕਈ ਵਾਰ ਹਾਦਸਿਆਂ ਦਾ ਕਾਰਨ ਵੀ ਬਣਦੀਆਂ ਸਨ। ਨਵੀਆਂ ਸੜਕਾਂ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਵਾਰਡ ਦੇ ਹਰ ਇਲਾਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਮੁਨੀਸ਼ ਜਨਾਗਲ, ਰਜਿੰਦਰ ਕੁਮਾਰ, ਸੂਰਜ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।