ਸੰਤ ਸੰਮੇਲਨ ਤੇ ਸਮੂਹਿਕ ਵਿਆਹਾਂ ਦੀ ਪ੍ਰਚਾਰ ਸਮੱਗਰੀ ਜਾਰੀ ਸੰਤ ਸੰਮੇਲਨ ਅਤੇ ਸਮੂਹਿਕ ਵਿਆਹਾਂ ਦੀ ਪ੍ਰਚਾਰ ਸਮੱਗਰੀ ਜਾਰੀ
Publish Date: Sat, 07 Nov 2026 05:40 PM (IST)
Updated Date: Sat, 07 Nov 2026 05:41 PM (IST)
ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ ਲੁਧਿਆਣਾ ਪਿੰਡ ਆਲੋਵਾਲ ਸਥਿੱਤ ਗੁਰਦੁਆਰਾ ਸਿੰਘਾਂ ਸ਼ਹੀਦਾਂ, ਡੇਰਾ ਬਾਬਾ ਜਰਨੈਲ ਸਿੰਘ ਵਿਖੇ ਸੰਤ ਸੰਮੇਲਨ ਅਤੇ ਗਰੀਬ ਜ਼ਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾ ਰਹੇ ਹਨ। ਪ੍ਰਚਾਰ ਸਮੱਗਰੀ ਜਾਰੀ ਕਰਨ ਮੌਕੇ ਬਾਬਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ 20 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਹੋਵੇਗੀ। 21 ਨੂੰ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਣਗੀਆਂ। 22 ਨੂੰ ਨਿਸ਼ਾਨ ਸਾਹਿਬ ਝੁਲਾਉਣ ਦੀ ਰਸਮ ਤੋਂ ਬਾਅਦ ਮਹਾਨ ਸੰਤ ਸੰਮੇਲਨ ਕਰਵਾਇਆ ਜਾਵੇਗਾ। ਇਸ ਦੌਰਾਨ 31 ਜ਼ਰੂਰਤਮੰਦ ਅਤੇ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਗੁਰਮਰਿਆਦਾ ਅਨੁਸਾਰ ਕਰਵਾਏ ਜਾਣਗੇ। ਨਵ-ਵਿਆਹੁਤਾ ਜੋੜਿਆਂ ਨੂੰ ਘਰੇਲੂ ਵਰਤੋਂ ਦਾ ਸਮਾਨ ਵੀ ਡੇਰੇ ਵੱਲੋਂ ਦਿੱਤਾ ਜਾਵੇਗਾ। 23 ਨਵੰਬਰ ਨੂੰ ਸਵਰਗਵਾਸੀ ਮਾਤਾ ਪ੍ਰਕਾਸ਼ ਕੌਰ ਦੀ ਬਰਸੀ ਨੂੰ ਸਮਰਪਿਤ ਪੇਂਡੂ ਖੇਡ ਮੇਲਾ ਕਰਵਾਇਆ ਜਾਵੇਗਾ, ਜਦਕਿ 24 ਨਵੰਬਰ ਨੂੰ ਲੜਕੀਆਂ ਦੀਆਂ ਕਲੱਬਾਂ ਦੇ ਆਲ ਓਪਨ ਕਬੱਡੀ ਮੈਚ, ਇਨਾਮ ਵੰਡ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਣਗੇ। ਇਸ ਦੇ ਨਾਲ ਹੀ ਮੁਫ਼ਤ ਅੱਖਾਂ ਦੇ ਅਪ੍ਰੇਸ਼ਨ ਕੈਂਪ ਦਾ ਵੀ ਆਯੋਜਨ ਕੀਤਾ ਗਿਆ ਹੈ, ਜਿਸ ਵਿੱਚ ਮਾਹਿਰ ਡਾਕਟਰਾਂ ਵੱਲੋਂ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਵਿੱਚ ਮੁਫ਼ਤ ਲੈਂਜ਼ ਪਾਏ ਜਾਣਗੇ। ਸਮਾਗਮ ਦੌਰਾਨ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤੇਗਾ।