ਮਨੀਸ਼ ਸਿਸੋਦੀਆ ਨੂੰ ਦਿਵਾਲੀ ਦੀ ਮੁਬਾਰਕ ਦੇਣ ਪਹੁੰਚੇ ਖ਼ਾਲਸਾ ਮਨੀਸ਼ ਸੁਸ਼ੋਦੀਆ ਨੂੰ ਦਿਵਾਲੀ ਦੀ ਮੁਬਾਰਕ ਦੇਣ ਪਹੁੰਚੇ ਪ੍ਰਦੀਪ ਖਾਲਸਾ
Publish Date: Sat, 07 Nov 2026 05:46 PM (IST)
Updated Date: Sat, 07 Nov 2026 05:47 PM (IST)
ਰਵੀ ਭਾਟੀਆ, ਪੰਜਾਬੀ ਜਾਗਰਣ ਲੁਧਿਆਣਾ / ਸਾਹਨੇਵਾਲ ਆਮ ਆਦਮੀ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿਵਾਲੀ ਤੇ ਵਿਸ਼ੇਸ਼ ਤੌਰ ਤੇ ਮੁਬਾਰਕਬਾਦ ਦੇਣ ਦੇ ਲਈ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਪ੍ਰਦੀਪ ਖਾਲਸਾ ਪਹੁੰਚੇ ਇਸ ਮੌਕੇ ਉਹਨਾਂ ਦੇ ਨਾਲ ਰਮਨਪ੍ਰੀਤ ਬੋੜੇ ਵੀ ਹਾਜ਼ਰ ਸਨ। ਇਸ ਮੁਲਾਕਾਤ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪ੍ਰਦੀਪ ਸਿੰਘ ਖਾਲਸਾ ਨੇ ਕਿਹਾ ਕਿ ਉਹਨਾਂ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸੁਸ਼ੋਦੀਆ ਨੂੰ ਦਿਵਾਲੀ ਅਤੇ ਬੰਦੀ ਛੋੜ ਦੀਆਂ ਮੁਬਾਰਕਾਂ ਦੇਣ ਦੇ ਨਾਲ ਹੀ ਵਿਧਾਨ ਸਭਾ ਹਲਕਾ ਸਾਹਨੇਵਾਲ ਬਾਰੇ ਵੀ ਚਰਚਾ ਕੀਤੀ ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰਹਾਂ ਖੁਸ਼ ਹਨ ਕਿਉਂਕਿ ਜਿਸ ਤਰ੍ਹਾਂ ਮਨੀਸ਼ ਸਿਸ਼ੋਦੀਆ ਨੇ ਦਿੱਲੀ ਦੇ ਵਿੱਚ ਸਿੱਖਿਆ ਕ੍ਰਾਂਤੀ ਲਿਆਂਦੇ ਸੀ ਉਸੇ ਨੀਤੀ ਤੇ ਪੰਜਾਬ ਦੇ ਅੰਦਰ ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾ ਦੇ ਨਾਲ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹਾਲਾਤ ਸੁਧਰੇ ਹਨ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਅਤੇ ਸਾਡੀਆਂ ਧੀਆਂ ਭੈਣਾਂ ਦੇ ਖਾਤਿਆਂ ਵਿੱਚ ਆਏ ਹਜ਼ਾਰ ਅਤੇ 1500 ਰੁਪਇਆ ਦੇ ਕਰਕੇ ਹਰ ਵਰਗ ਮਾਨ ਸਰਕਾਰ ਤੋਂ ਪੂਰੀ ਤਰਹਾਂ ਖੁਸ਼ ਹੈ ਅਤੇ ਚਾਹੁੰਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਦੇ ਅੰਦਰ ਆਮ ਆਦਮੀ ਪਾਰਟੀ ਦੀ ਮਜਬੂਤ ਸਰਕਾਰ ਆਵੇ ਅਤੇ ਦੇਸ਼ ਦੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇਸ਼ ਦੀ ਵਾਗਡੋਰ ਸੰਭਾਲਣਾ ਚਾਹੁੰਦੇ ਹਨ।