ਸੰਤ ਅਮਰ ਸਿੰਘ ਭੋਰਾ ਸਾਹਿਬ ਨੂੰ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦਾ ਸੱਦਾ ਸੰਤ ਅਮਰ ਸਿੰਘ ਭੋਰਾ ਸਾਹਿਬ ਨੂੰ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦਾ ਸੱਦਾ
Publish Date: Sat, 07 Nov 2026 05:51 PM (IST)
Updated Date: Sat, 07 Nov 2026 05:53 PM (IST)
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ : ਸੰਤ ਬਾਬਾ ਸੁੱਚਾ ਸਿੰਘ ਵੱਲੋਂ ਆਰੰਭੇ ਧਾਰਮਿਕ ਕਾਰਜਾਂ ਦੀ ਲੜੀ ਤਹਿਤ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ-2026 ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਵੱਲੋਂ ਸੰਪਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਨੂੰ ਸੰਮੇਲਨ ਵਿੱਚ ਸ਼ਮੂਲੀਅਤ ਕਰਨ ਲਈ ਸੱਦਾ ਪੱਤਰ ਦਿੱਤਾ ਗਿਆ। ਇਸ ਮੌਕੇ ਦੋਵਾਂ ਮਹਾਂਪੁਰਸ਼ਾਂ ਵਿਚਕਾਰ 26 ਤੋਂ 29 ਨਵੰਬਰ ਤੱਕ ਹੋਣ ਵਾਲੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਸਬੰਧੀ ਵਿਚਾਰ-ਵਟਾਂਦਰਾ ਹੋਇਆ। ਇਸ ਤੋਂ ਪਹਿਲਾਂ ਬਾਬਾ ਅਮਰ ਸਿੰਘ ਨੇ ਜਵੱਦੀ ਟਕਸਾਲ ਦੇ ਮੁਖੀ ਦਾ ਨਿੱਘਾ ਸਵਾਗਤ ਕੀਤਾ ਅਤੇ ਗੁਰੂਘਰ ਦੀ ਮਰਿਆਦਾ ਅਨੁਸਾਰ ਸਨਮਾਨਿਤ ਵੀ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸੰਤ ਬਾਬਾ ਅਮੀਰ ਸਿੰਘ ਨੇ ਕਿਹਾ ਕਿ ਪਰਮ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਮਨੁੱਖੀ ਮਨ ਦੀਆਂ ਅਧਿਆਤਮਕ ਲੋੜਾਂ ਨੂੰ ਸਮਝਦਿਆਂ ਰਾੜਾ ਸਾਹਿਬ ਨੂੰ ਅਜਿਹਾ ਅਧਿਆਤਮਕ ਕੇਂਦਰ ਬਣਾਇਆ, ਜਿਸ ਤੋਂ ਅੱਜ ਵੀ ਸੰਗਤਾਂ ਲਾਹਾ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾੜਾ ਸਾਹਿਬ ਵਿਖੇ ਵਿਕਸਿਤ ਹੋਈ ਮਲਵਈ ਕੀਰਤਨ ਸ਼ੈਲੀ ਨੇ ਗੁਰਮਤਿ ਸੰਗੀਤ ਨੂੰ ਵਿਲੱਖਣ ਪਛਾਣ ਦਿੱਤੀ ਹੈ। ਗੁਰਬਾਣੀ ਕੀਰਤਨ ਮਨੁੱਖ ਦੇ ਹਿਰਦੇ ਵਿੱਚ ਗੁਰੂ ਪ੍ਰਤੀ ਸ਼ਰਧਾ ਅਤੇ ਪ੍ਰੇਮ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ ਬੁਰਾਈਆਂ ਵਿਰੁੱਧ ਡਟਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਰਾੜਾ ਸਾਹਿਬ ਨਾਲ ਜੁੜੀ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਕੇ ਗੁਰਮਤਿ ਸੰਗੀਤ ਦਾ ਆਨੰਦ ਮਾਣਿਆ ਜਾਵੇ। ਇਸ ਮੌਕੇ ਗੁਰਵਿੰਦਰ ਸਿੰਘ ਕਥਾ ਵਾਚਕ, ਬਾਬਾ ਗੁਰਦਿਆਲ ਸਿੰਘ ਭੋਰਾ ਸਾਹਿਬ, ਬਾਬਾ ਮਨਜੀਤ ਸਿੰਘ ਭੋਰਾ ਸਾਹਿਬ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਬੰਟੀ, ਦਲਜੀਤ ਸਿੰਘ ਬਿਲਾਸਪੁਰ, ਸ਼ਿੰਗਾਰਾ ਸਿੰਘ ਖੇੜਾ ਅਤੇ ਬਲਜੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ।