- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਡੀ ਸੀਨੀਅਰ ਸੈਕੰਡਰੀ ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਇਆ

ਰਵੀ ਬਿਡਲਾ, ਪੰਜਾਬੀ ਜਾਗਰਣ,
ਲੁਧਿਆਣਾ : ਕੇਡੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਵੱਧ-ਚੜ੍ਹ ਕੇ ਭਾਗ ਲਿਆ ਅਤੇ ਆਪਣੀ ਕਲਾ, ਪ੍ਰਤਿਭਾ ਤੇ ਰਚਨਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਬੱਚਿਆਂ ਨੇ ਸੁੰਦਰ ਰੰਗੋਲੀਆਂ ਬਣਾਈਆਂ ਅਤੇ ਕਲਾਸਰੂਮ ਨੂੰ ਰੰਗ-ਬਿਰੰਗੀਆਂ ਸਜਾਵਟੀ ਵਸਤਾਂ ਨਾਲ ਬਹੁਤ ਹੀ ਖੂਬਸੂਰਤੀ ਨਾਲ ਸਜਾਇਆ। ਇਸ ਤੋਂ ਇਲਾਵਾ ਬੱਚਿਆਂ ਨੇ ਡਾਂਸ ਕਰਕੇ ਖੂਬ ਆਨੰਦ ਮਾਣਿਆ। ਸ਼ਾਨਵੀ ਅਤੇ ਪ੍ਰੀਸ਼ਾ ਸਮੇਤ ਸਮੂਹ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ। ਇਸ ਮੌਕੇ ਕਲਾਸ ਟੀਚਰ ਲਮਨੀ ਨੇ ਕਲਾਸਰੂਮ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਅਤੇ ਬੱਚਿਆਂ ਨੂੰ ਦੀਵਾਲੀ ਦੇ ਇਤਿਹਾਸ, ਮਹੱਤਵ, ਪਰੰਪਰਾਵਾਂ ਅਤੇ ਆਪਸੀ ਪਿਆਰ ਤੇ ਸਾਂਝ ਦਾ ਸੰਦੇਸ਼ ਦਿੱਤਾ। ਅਧਿਆਪਕਾਂ ਨੇ ਵੀ ਬੱਚਿਆਂ ਨਾਲ ਮਿਲ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਹ ਤਿਉਹਾਰ ਬੱਚਿਆਂ ਲਈ ਮਨੋਰੰਜਨ ਦੇ ਨਾਲ-ਨਾਲ ਸਿੱਖਿਆਦਾਇਕ ਅਤੇ ਯਾਦਗਾਰੀ ਅਨੁਭਵ ਸਾਬਤ ਹੋਇਆ। ਇਸ ਤਰ੍ਹਾਂ ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਖੁਸ਼ੀਆਂ, ਉਤਸ਼ਾਹ ਅਤੇ ਰੌਣਕਾਂ ਨਾਲ ਸੰਪੰਨ ਹੋਇਆ।