- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2 ਨੰਬਰ ਦੀ ਲੀਡ:ਗੁਰਦੁਆਰਾ ਮੰਜੀ ਸਾਹਿਬ ਵਿਖੇ ਬੰਦੀ ਛੋੜ ਦਿਵਸ ਮਨਾਇਆ

2 ਦੀ ਲੀਡ)
-ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਕੀਤਾ ਨਿਹਾਲ
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਮੀਰੀ-ਪੀਰੀ ਦੇ ਮਾਲਕ, ਬੰਦੀ ਛੋੜ ਦਾਤਾ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਭਾਈ ਜੋਬਨਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸ਼ਾਮ ਦੇ ਦੀਵਾਨਾਂ ਵਿਚ ਭਾਈ ਅਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਨੇ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਜਥੇਦਾਰ ਚਰਨ ਸਿੰਘ ਆਲਮਗੀਰ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਸਿੱਖ ਇਤਿਹਾਸ ਦਾ ਇਕ ਬਹੁਤ ਹੀ ਮਹੱਤਵਪੂਰਨ ਅਤੇ ਪ੍ਰੇਰਨਾਦਾਇਕ ਦਿਹਾੜਾ ਹੈ। ਇਸ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪਣੀ ਰਿਹਾਈ ਦੇ ਨਾਲ 52 ਰਾਜਿਆਂ ਨੂੰ ਵੀ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਰਿਹਾਅ ਕਰਵਾਇਆ ਸੀ। ਇਹ ਦਿਹਾੜਾ ਸਾਨੂੰ ਸੱਚਾਈ, ਨਿਆਂ, ਮਨੁੱਖੀ ਅਧਿਕਾਰਾਂ ਅਤੇ ਸਰਬੱਤ ਦੇ ਭਲੇ ਦਾ ਸੁਨੇਹਾ ਦਿੰਦਾ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਗੁਰਬਾਣੀ ਨਾਲ ਜੁੜਨਾ, ਆਪਸੀ ਭਾਈਚਾਰਾ ਮਜ਼ਬੂਤ ਕਰਨਾ ਅਤੇ ਮਨੁੱਖਤਾ ਦੀ ਸੇਵਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਸਮਾਗਮ ਵਿੱਚ ਸ਼ਾਮਲ ਹੋਣ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ। ਮੈਨੇਜਰ ਹਰਦੀਪ ਸਿੰਘ ਗਿੱਲ ਨੇਂ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆ ਸਮੂਹ ਸੰਗਤਾਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਮੈਨੇਜਰ ਹਰਦੀਪ ਸਿੰਘ ਗਿੱਲ ਕੀਰਤਨੀ ਜੱਥੇਆ ਨੂੰ ਗੁਰੂ ਘਰ ਦੀ ਬਖਸ਼ਿਸ ਸਿਰੋਪਾਓ ਵੀ ਭੇਟ ਕੀਤੇ। ਸਮਾਗਮ ਦੌਰਾਨ ਹਰਦੀਪ ਸਿੰਘ ਗਿੱਲ ਮੈਨੇਜਰ, ਹੈੱਡ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਤਲਵਿੰਦਰ ਸਿੰਘ ਰਿਕਾਰਡ ਕੀਪਰ, ਅਮਨਦੀਪ ਸਿੰਘ ਖ਼ਜ਼ਾਨਚੀ, ਦਲਜੀਤ ਸਿੰਘ ਗੁਰਦੁਆਰਾ ਇੰਸਪੈਕਟਰ, ਬਲਜੀਤ ਸਿੰਘ ਲੰਗਰ ਜਥੇਦਾਰ, ਗੁਰਿੰਦਰ ਸਿੰਘ, ਪ੍ਰਗਟ ਸਿੰਘ ਗਰੇਵਾਲ,ਰਵਿੰਦਰ ਸਿੰਘ, ਹਰਵਿੰਦਰ ਸਿੰਘ ਗ੍ਰੰਥੀ ਸਾਹਿਬਾਨ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।