- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਸੰਗੋਵਾਲ ਵੱਲੋਂ ਪਿੰਡ ਆਲਮਗੀਰ ਦੀਆਂ ਸਖੀਆਂ ਦਾ ਸਨਮਾਨ

-ਕਿਹਾ, ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਘਰ-ਘਰ ਪਹੁੰਚਾਉਣ ’ਚ ਸਖੀਆਂ ਦਾ ਅਹਿਮ ਰੋਲ
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਦੀਵਾਲੀ ਦੇ ਦਿਹਾੜੇ ਮੌਕੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਪਿੰਡ ਆਲਮਗੀਰ ਦੀਆਂ ਉਨ੍ਹਾਂ ਮਿਹਨਤੀ ਸਖੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ, ਜਿਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਫਾਰਮ ਭਰਵਾਉਣ ਤੇ ਇਸ ਯੋਜਨਾ ਦਾ ਲਾਭ ਪਿੰਡ ਦੀਆਂ ਵੱਧ ਤੋਂ ਵੱਧ ਮਹਿਲਾਵਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਮੌਕੇ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਇਨ੍ਹਾਂ ਸਖੀਆਂ ਨੇ ਪੂਰੀ ਲਗਨ ਤੇ ਮਿਹਨਤ ਨਾਲ ਘਰ-ਘਰ ਜਾ ਕੇ ਮਹਿਲਾਵਾਂ ਨੂੰ ਯੋਜਨਾ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਫਾਰਮ ਭਰਵਾਉਣ ’ਚ ਸਹਿਯੋਗ ਕੀਤਾ। ਸਮਾਜ ਦੀ ਤਰੱਕੀ ’ਚ ਮਹਿਲਾਵਾਂ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ ਅਤੇ ਅਜਿਹੀਆਂ ਮਿਹਨਤੀ ਮਹਿਲਾਵਾਂ ਦਾ ਹੌਸਲਾ ਵਧਾਉਣਾ ਚਾਹੀਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਆਲਮਗੀਰ ਦੇ ਸਰਪੰਚ ਕਰਨਜੋਤ ਸਿੰਘ ਜੋਤੀ ਗਰੇਵਾਲ ਨੇ ਕਿਹਾ ਕਿ ਇਨ੍ਹਾਂ ਸਖੀਆਂ ਦੀ ਮਿਹਨਤ ਸਦਕਾ ਹੀ ਸਰਕਾਰੀ ਯੋਜਨਾ ਦਾ ਲਾਭ ਪਿੰਡ ਦੀਆਂ ਮਹਿਲਾਵਾਂ ਤੱਕ ਪਹੁੰਚ ਸਕਿਆ ਹੈ। ਸਰਪੰਚ ਗਰੇਵਾਲ ਨੇ ਵਿਧਾਇਕ ਸੰਗੋਵਾਲ ਵੱਲੋਂ ਸਖੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਨਮਾਨ ਨਾਲ ਮਿਹਨਤ ਕਰਨ ਵਾਲੀਆਂ ਮਹਿਲਾਵਾਂ ਦਾ ਹੌਸਲਾ ਵਧਿਆ ਹੈ ਅਤੇ ਭਵਿੱਖ ਵਿੱਚ ਵੀ ਉਹ ਲੋਕ ਭਲਾਈ ਦੇ ਕਾਰਜਾਂ ਵਿੱਚ ਇਸੇ ਤਰ੍ਹਾਂ ਯੋਗਦਾਨ ਪਾਉਂਦੀਆਂ ਰਹਿਣਗੀਆਂ।
ਇਸ ਮੌਕੇ ਮੈਂਬਰ ਪੰਚਾਇਤ ਹਰਜੀਤ ਸਿੰਘ, ਨਾਮਦੇਵ ਸਿੰਘ ਪੰਚ, ਰਾਮ ਆਸਾਰਾ ਸਿੰਘ ਪੰਚ, ਕਰਮਵੀਰ ਸਿੰਘ ਪੰਚ, ਜਸਵਿੰਦਰ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਤਲਜੀਤ ਕੌਰ, ਰਛਪਾਲ ਕੌਰ, ਪਰਮਿੰਦਰਜੀਤ ਕੌਰ ਗਰੇਵਾਲ, ਹਰਪ੍ਰੀਤ ਕੌਰ, ਰਮਨਪ੍ਰੀਤ ਕੌਰ ਢੀਂਡਸਾ, ਕਮਲਜੀਤ ਕੌਰ, ਮਨਜਿੰਦਰ ਕੌਰ, ਸੁਰਿੰਦਰ ਕੌਰ, ਸੁਰਿੰਦਰ ਪਾਲ ਕੌਰ, ਸਤਿੰਦਰਜੀਤ ਕੌਰ, ਮਨਪ੍ਰੀਤ ਕੌਰ, ਨੇਹਾ ਕੌਰ, ਅੰਮ੍ਰਿਤਪਾਲ ਕੌਰ, ਤਮਨਪ੍ਰੀਤ ਕੌਰ, ਜਸਪ੍ਰੀਤ ਕੈਨੇਡਾ, ਗੁਰਪ੍ਰੀਤ ਕੌਰ, ਪਵਨਪ੍ਰੀਤ ਕੌਰ, ਗੁਰਵਿੰਦਰ ਕੌਰ, ਇੰਦਰਜੀਤ ਕੌਰ, ਦਵਿੰਦਰ ਕੌਰ, ਗੁਰਲੀਨ ਕੌਰ, ਗਗਨਦੀਪ ਕੌਰ, ਰੁਪਿੰਦਰ ਕੌਰ, ਸ਼ਰਨਜੀਤ ਕੌਰ, ਸੋਨੂੰ ਬਾਲਾ, ਵਿਪਨਜੀਤ ਕੌਰ, ਜਸਬੀਰ ਕੌਰ ਤੇ ਕੁਲਜੀਤ ਕੌਰ ਸਮੇਤ ਹੋਰ ਸਖੀਆਂ ਹਾਜ਼ਰ ਸਨ।